





Total views : 5841191







Total views : 5841191ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਰਈਆ/ਬਲਵਿੰਦਰ ਸਿੰਘ ਸੰਧੂ
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਂਝੇ ਉਪਰਾਲੇ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਵਿਚਾਰਧਾਰਾ ਉੱਪਰ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਸ. ਬਲਜੀਤ ਸਿੰਘ, ਡਿਪਟੀ ਚੀਫ ਸਕੱਤਰ ਵਿਸ਼ੇਸ਼ ਮਹਿਮਾਂ ਕੌਂਸਲ ਸ. ਪਰਮਜੀਤ ਸਿੰਘ, ਅਤੇ ਪ੍ਰਚਾਰਕ ਸ.ਗੁਰਲਾਲ ਸਿੰਘ ਨੇ ਸ਼ਮੂਲੀਅਤ ਕੀਤੀ l ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥਣਾਂ ਰਾਜਬੀਰ ਕੌਰ, ਕਿਰਨਪ੍ਰੀਤ ਕੌਰ ਅਤੇ ਹਰਸਿਮਰਨ ਕੌਰ ਵੱਲੋਂ ਗੁਰੂ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸ. ਬਲਜੀਤ ਸਿੰਘ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਵਿਚਾਰਧਾਰਾ ਉੱਪਰ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਸਾਹਿਬ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਸਿੱਖਿਆਦਾਇਕ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਤੋਂ ਸੇਧ ਲੈਣ ਦੀ ਲੋੜ ਹੈ l ਇਸ ਮੌਕੇ ਸ.ਪਰਮਜੀਤ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦਰਭ ਵਿੱਚ ਜੀਵਨ ਜਾਂਚ ਨੂੰ ਆਧਾਰ ਬਣਾਉਣ ਵਾਲੇ ਗੱਲ ਕੀਤੀ ਗਈ l ਉਹਨਾਂ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸਿੱਖਿਆ ਲੈਣ ਲਈ ਕਿਹਾl ਉਹਨਾਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਸਾਨੂੰ ਮੋਬਾਈਲ ਦੀ ਵਰਤੋਂ ਦੀ ਥਾਂ ਕਿਤਾਬਾਂ ਨਾਲ ਜੁੜਨਾ ਚਾਹੀਦਾ ਹੈl ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਸ਼ਹਾਦਤ ਦੇ ਸੰਕਲਪ ਉੱਤੇ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਨੈਤਿਕ ਜੀਵਨ ਜਾਂਚ ਉੱਤੇ ਜ਼ੋਰ ਦੇਣ ਲਈ ਕਿਹਾ lਇਸ ਮੌਕੇ ਸਹਾਇਕ ਪ੍ਰੋਫੈਸਰ ਜਸਵਿੰਦਰ ਕੌਰ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ l ਕੰਪਿਊਟਰ ਸਾਇੰਸ ਵਿਭਾਗ ਦੇ ਮਨੂ ਬਾਲਾ ਵੱਲੋਂ ਸਭ ਦਾ ਰਸਮੀਂ ਧੰਨਵਾਦ ਕੀਤਾ ਗਿਆ l ਅੰਗਰੇਜ਼ੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਕਰਮਬੀਰ ਸਿੰਘ ਵੱਲੋਂ ਮੰਚ ਸੰਚਾਲਨ ਕੀਤਾ ਗਿਆ lਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-