ਸੁਖਬੀਰ ਬਾਦਲ ਨੇ ਸੰਦੀਪ ਸਿੰਘ ਏ.ਆਰ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੂਰ ( ਰਾਖਵਾਂ) ਦਾ ਲਗਾਇਆ ਇੰਚਾਰਜ

4948063
Total views : 5948484

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (ਐਸ.ਸੀ.) ਦਾ ਇੰਚਾਰਜ ਲਗਾ  ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਡਾ. ਦਲਜੀਤ ਚੀਮਾ ਨੇ ਆਪਣੇ X ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਡਾ. ਦਲਜੀਤ ਚੀਮਾ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ ਨੌਜਵਾਨ ਅਤੇ ਮਿਹਨਤੀ ਆਗੂ ਸ. ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸ. ਮਲਕੀਤ ਸਿੰਘ ਏ.ਆਰ. ਵੀ ਇਸ ਹਲਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News