Total views : 5839872

Total views : 5839872ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 2000 ਰੁਪਏ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅਧਿਆਪਕ ਤੋਂ ਦੂਜੀ ਕਿਸ਼ਤ ਵਜੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜੇ.ਈ. ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏਐਸਆਈ ਉਸ ਵਿਰੁੱਧ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਥਾਣਾ ਲਾਲੜੂ ਵਿਖੇ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਉਸ ਨੇ ਉਸ ਕੋਲੋਂ 1,30,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਤੋਂ ਇਹ ਰਿਸ਼ਵਤ ਜਾਂਚ ਵਿੱਚ ਉਸਦਾ ਪੱਖ ਲੈਣ ਬਦਲੇ ਮੰਗੀ ਗਈ ਹੈ, ਜਿਸ ਵਿੱਚ ਪੁਲਿਸ ਰਿਮਾਂਡ ਦੌਰਾਨ 10,00,000 ਰੁਪਏ ਦੀ ਠੱਗੀ ਵਾਲੀ ਰਕਮ ਦੀ ਵਸੂਲੀ ਤੋਂ ਬਚਾਉਣਾ, ਭਵਿੱਖੀ ਜਾਂਚ ਵਿੱਚ ਨਰਮੀ ਵਰਤਣਾ ਅਤੇ ਉਕਤ ਪੁਲਿਸ ਮੁਲਾਜ਼ਮ ਦੁਆਰਾ ਕਬਜ਼ੇ ਵਿੱਚ ਲਈ ਗਈ, ਪਰ ਰਿਕਾਰਡ ‘ਚ ਦਰਜ ਨਾ ਕੀਤੀ, ਸ਼ਿਕਾਇਤਕਰਤਾ ਦੀ ਕਾਰ ਨੂੰ ਛੱਡਣਾ ਸ਼ਾਮਲ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਮੁਲਜ਼ਮ ਕਰਮਚਾਰੀ ਵੱਲੋਂ ਰਿਸ਼ਵਤ ਦੀ ਕੁੱਲ ਰਕਮ ਵਿੱਚੋਂ ਪਹਿਲੀ ਕਿਸ਼ਤ ਵਜੋਂ 30,000 ਰੁਪਏ ਤੁਰੰਤ ਅਦਾ ਕਰਨ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਰਮਚਾਰੀ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ ਟੀਮ ਦਾ ਗਠਨ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਯੋਜਨਾ ਅਨੁਸਾਰ, ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਲਾਲੜੂ ਦੇ ਨੈਸ਼ਨਲ ਹਾਈਵੇਅ ‘ਤੇ ਸਥਿਤ ਪੰਜਾਬੀ ਵੈਸ਼ਨੋ ਢਾਬੇ ‘ਤੇ ਮਿਲਣ ਲਈ ਬੁਲਾਇਆ ਜਿੱਥੇ ਉਹ ਆਪਣੀ ਨਿੱਜੀ ਗੱਡੀ ਵਿੱਚ ਪਹੁੰਚਿਆ। ਇਸ ਮੌਕੇ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-