ਤਰਨ ਤਾਰਨ ਤੋ ਕਾਂਗਰਸ ਦੀ ਟਿਕਟ ਦੇ ਚਾਹਵਾਨਾਂ ਦੀਆਂ ਆਸਾਂ ਤੇ ਫਿਰੇਗਾ ਪਾਣੀ ! ਅਨਿਲ ਜੋਸ਼ੀ ਦੇ ਭਲਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਬਦਲੇ ਸਿਆਸੀ ਸਮੀਕਰਨ

4877866
Total views : 5839802

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ, ਦਇਆ ਸਿੰਘ

ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸਬੰਧੀ ਅਨਿਲ ਜੋਸ਼ੀ ਵਲੋਂ ਦਿੱਲੀ ਵਿਖੇ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਲਕੇ ਚੰਡੀਗੜ੍ਹ ਵਿਚ ਹੋਣ ਜਾ ਰਹੀ ਪੰਜਾਬ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਵਿਚ ਅਨਿਲ ਜੋਸ਼ੀ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ।

 ਤਰਨਤਾਰਨ ਤੋਂ ਲੜ ਸਕਦੇ ਨੇ ਚੋਣ

ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਕੈਬਿਨਟ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਅਨਿਲ ਜੋਸ਼ੀ ਭਾਰਤੀ ਜਨਤਾ ਪਾਰਟੀ ਚੋਂ ਕੱਢਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ। ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ। ਤਰਨਤਾਰਨ ਦੇ ਪਿੰਡ ਸੰਘਾ ਦੇ ਨਿਵਾਸੀ ਅਨਿਲ ਜੋਸ਼ੀ ਤੇਜ਼-ਤਰਾਰ ਆਗੂਆਂ ‘ਚ ਗਿਣੇ ਜਾਂਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲੜਾਉਣ ਲਈ ਲਗਪਗ ਤਿੰਨ ਮਹੀਨੇ ਤੋਂ ਤਿਆਰੀ ਕੀਤੀ ਜਾ ਰਹੀ ਹੈ। ਜੋਸ਼ੀ ਨੂੰ ਕਾਂਗਰਸ ‘ਚ ਸ਼ਾਮਲ ਕਰ ਕੇ ਉਮੀਦਵਾਰ ਐਲਾਨਣ ਲਈ ਕਾਂਗਰਸ ਹਾਈਕਮਾਨ ਵੱਲੋਂ ਤਿਆਰੀ ਪੂਰੀ ਕਰ ਲਈ ਗਈ ਹੈ।ਜਿਸ ਸਭ ਦੀ ਪੁਸ਼ਟੀ ਕਰਦਿਆ ਸ੍ਰੀ ਅਨਿਲ ਜੋਸ਼ੀ ਨੇ ਦੱਸਿਆ ਕਿ ਫਿਲ ਹਾਲ ਉਨਾਂ ਨੇ ਟਿਕਟ ਦੀ ਕੋਈ ਮੰਗ ਨਹੀ ਰੱਖੀ, ਪਰ ਜਾਣਕਾਰ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਉਨਾਂ ਵਲੋ ਤਰਨ ਤਾਰਨ ਸ਼ਹਿਰ ਆਪਣੇ ਤੇ ਪ੍ਰੀਵਾਰ ਦੇ ਰਸੂਖ ਦਾ ਹਵਾਲਾ ਦੇਦਿਆ ਹਈਕਮਾਂਡ ਨੂੰ ਵਿਸ਼ਵਾਸ ਦੁਆਇਆ ਹੈ ਕਿ ਜੇਕਰ ਉਨਾਂ ਨੂੰ ਤਰਨ ਤਾਰਨ ਹਲਕੇ ਤੋ ਜਿਮਨੀ ਚੋਣ ਲੜਾਈ ਜਾਂਦੀ ਹੈ ਤਾਂ ਉਹ ਸ਼ਾਨ ਨਾਲ ਇਹ ਸੀਟ ਜਿੱਤਕੇ ਪਾਰਟੀ ਹਾਈਕਮਾਂਡ ਦੀ ਝੋਲੀ ਪਾਉਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News