





Total views : 5894934







Total views : 5894934ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਬੀਤੇ ਕੁਝ ਸਮਾਂ ਪਹਿਲਾਂ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਤੇ ਲੋਪੋਕੇ ਤਹਿਤ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਿਦਆਰਥੀਆਂ ਦੇ ਸਕੂਲ ਬੈਗ ਅਤੇ ਸਿੱਖਣ ਸਮੱਗਰੀ ਦੇ ਪ੍ਰਭਾਵਿਤ ਹੋਣ ਕਾਰਨ ਸਕੂਲੀ ਵਿਿਦਆਰਥੀਆਂ ਨੂੰ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ.ਈ.ਓ. ਵਲੋਂ ਸਿੱਖਣ ਸਮੱਗਰੀ ਦੀ ਵੰਡ ਕੀਤੀ ਗਈ।
ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਿਦਆਰਥੀਆਂ ਨੂੰ ਡੀ.ਈ.ਓ. ਅੰਮ੍ਰਿਤਸਰ ਨੇ ਵੰਡੀ ਸਿੱਖਿਆ ਸਮੱਗਰੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਰਜੇਸ਼ ਕੁਮਾਰ ਸ਼ਰਮਾ ਅਤੇ ਸ਼੍ਰੀ ਰਜੇਸ਼ ਖੰਨਾ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੜ ਪ੍ਰਭਾਵਿਤ ਖੇਤਰ ਦੇ ਬਹੁਤ ਸਾਰੇ ਸਕੂਲਾਂ ਦੇ ਵਿਿਦਆਰਥੀਆਂ ਦੀਆਂ ਕਿਤਾਬਾਂ, ਬਸਤੇ ਅਤੇ ਸਟੇਸ਼ਨਰੀ ਪੂਰੀ ਖਰਾਬ ਹੋ ਗਈ ਹੈ ਜਿਸ ਕਾਰਨ ਵਿਿਦਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਮੁਸ਼ਕਿਲ ਹੋ ਰਹੀ ਸੀ, ਜਿਸਨੂੰ ਦੇਖਦਿਆਂ ਅੱਜ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ 270 ਲੋੜਵੰਦ ਵਿਿਦਆਰਥੀਆਂ ਨੂੰ ਸਿੱਖਣ ਸਮੱਗਰੀ ਮੁਹਈਆ ਕਰਵਾਈ ਗਈ ਹੈ। ਇਸ ਸਮੇਂ ਸਿੱਖਿਆ ਅਧਿਕਾਰੀਆਂ ਵਲੋਂ ਸਕੂਲ਼ਾਂ ਵਿੱਚ ਹੋ ਰਹੇ ਸੀ.ਈ.ਪੀ. ਟੈਸਟ ਦਾ ਵੂੀ ਮੁਆਇਨਾ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਡੀ.ਆਰ.ਸੀ. ਸ਼੍ਰੀ ਰਾਜਨ, ਪਰਮਿੰਦਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਪ੍ਰਿੰਸੀਪਲ ਹਰਪ੍ਰੀਤਪਾਲ ਸਿੰਘ ਅਕਾਲਗੜ੍ਹ ਢਪਈਆਂ, ਆਸ਼ੂ ਵਿਸ਼ਾਲ ਜ਼ਿਲ੍ਹਾ ਖੇਡ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਗੁਰਪ੍ਰੀਤ ਸਿੰਘ ਵਡਾਲੀ ਗੁਰੁ, ਨਰਿੰਦਰ ਸਿੰਘ ਸਟੇਟ ਕੋਆਰਡੀਨੇੇਟਰ ਸਮੇਤ ਹੋਰ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-