





Total views : 5894890







Total views : 5894890ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ ‘
ਤਰਨ ਤਾਰਨ ਵਿਧਾਨ ਸਭਾ ਉਪ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਛੱਡ ਕੇ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਰਜੀਤ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਆਮ ਆਦਮੀ ਪਾਰਟੀ (ਆਪ) ਨੇ ਹਰਮੀਤ ਸਿੰਘ ਸੰਧੂ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਸੁਖਵਿੰਦਰ ਕੌਰ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉੱਥੇ ਕਾਂਗਰਸ ਨੇ ਸਿਆਸਤ ‘ਚ ਨਵੇ ਚੇਹਰੇ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੀ ਆਪਣੇ ਐਲਾਨ ਵਿੱਚ ਦੇਰੀ ਕਰ ਰਹੀ ਹੈ ਪਰ ਅਫਵਾਹਾਂ ਹਨ ਕਿ ਉਹ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।
ਕਾਂਗਰਸ , ਆਪ, ਭਾਜਪਾ ਤੇ ਅਕਾਲੀ ਦਲ (ਬਾਦਲ) ਐਲਾਨ ਚੁੱਕਾ ਹੈ ਆਪਣੇ ਆਪਣੇ ਉਮੀਦਵਾਰ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਪਰ ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਉਹ ਸੰਦੀਪ ਸਿੰਘ ਸੰਨੀ ਨੂੰ ਟਿਕਟ ਦੇ ਸਕਦੀ ਹੈ। ਸੰਨੀ ਇਸ ਸਮੇਂ ਜੇਲ੍ਹ ਵਿੱਚ ਹੈ ਅਤੇ ਉਸ ’ਤੇ 2022 ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦਾ ਦੋਸ਼ ਹੈ।
ਇਸ ਤੋਂ ਇਲਾਵਾ ਸੰਨੀ ਨੇ ਜੇਲ੍ਹ ਵਿੱਚ ਸਾਬਕਾ ਪੁਲਿਸ ਅਧਿਕਾਰੀ ਸੂਬਾ ਸਿੰਘ ’ਤੇ ਹਮਲਾ ਕੀਤਾ ਸੀ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਸੂਬਾ ਸਿੰਘ ਨੂੰ ਅਦਾਲਤ ਨੇ ਇੱਕ ਨੌਜਵਾਨ ਦੇ ਫਰਜ਼ੀ ਮੁਕਾਬਲੇ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਸੀ। ਜਿੱਥੇ ਭਾਜਪਾ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨਾਲ ਵੋਟਰਾਂ ਤੱਕ ਪਹੁੰਚ ਕਰੇਗੀ, ਉੱਥੇ ਹੀ ‘ਆਪ’ ਆਪਣੀ ਸਰਕਾਰ ਦੇ ਪ੍ਰਦਰਸ਼ਨ ਨੂੰ ਤਰਜੀਹ ਦੇਵੇਗੀ। ਅਕਾਲੀ ਦਲ ਅਤੇ ਅੰਮ੍ਰਿਤਪਾਲ ਦੀ ਪਾਰਟੀ ਸੰਪਰਦਾਇਕ ਮੁੱਦੇ ਉਠਾ ਕੇ ਸਿੱਖ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰੇਗੀ। ਖਬਰ ਨੂੰ ਵੱਧ ਤੋ ਵੱਧ ਅੱੱਗੇ ਸ਼ੇਅਰ ਕਰੋ-




