ਗੁ: ਬੀੜ ਬਾਬਾ ਬੁੱਢਾ ਸਾਹਿਬ ਦੇ ਸਲਾਨਾ ਜੋੜ ਮੇਲੇ ‘ਚ ਨਤਮਸਕ ਹੋਣ ਆਏ ਐਡਵੋਕੇਟ ਧਾਮੀ ਦਾ ਬਾਬਾ ਬੁੱਢਾ ਜੀ ਪਬਲਿਕ ਸੀ/ਸੈਕੰ: ਸਕੂਲ ਵਿਖੇ ਪੁੱਜਣ ਤੇ ਨਿੱਘਾ ਸਵਾਗਤ

4925889
Total views : 5915147

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬੀੜ੍ਹ ਸਾਹਿਬ/ਜਗਜੀਤ ਸਿੰਘ 

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਦੇ ਰੂਪ ਵਿੱਚ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦੀਵਾਨ ਹਾਲ ਤੱਕ ਲਿਜਾਇਆ ਗਿਆ, ਜਿਸ ਵਿੱਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ.ਤਰਨਜੀਤ ਸਿੰਘ, ਸਮੂਹ ਸਟਾਫ ਅਤੇ ਸਕੂਲ ਦੀ ਬੈਂਡ ਟੀਮ, ਗੱਤਕਾ ਟੀਮ ਵੱਲੋਂ ਸ਼ਮੂਲੀਅਤ ਕੀਤੀ ਗਈ। ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਸਮਾਗਮ ਮੌਕੇ ਸਕੂਲ ਵਿਦਿਆਰਥੀ ਨਾਮਦੀਪ ਸਿੰਘ ਤੇ ਸਾਥੀਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ।

ਮੇਲੇ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਤੇ ਸਮੂਹ ਸਟਾਫ ਵੱਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਤੇ ਸਟਾਫ ਵੱਲੋਂ ਸਕੂਲ ਦੀ ਤਰੱਕੀ ਲਈ ਕੀਤੀ ਜਾ ਰਹੀ ਸਖਤ ਮਿਹਨਤ ਦੀ ਸ਼ਲਾਘਾ ਵੀ ਕੀਤੀ। ਮੇਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਸਕੂਲ ਵਿਖੇ ਮਹਿਤਾ ਹਸਪਤਾਲ ਭਿੱਖੀਵਿੰਡ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੇਲਾ ਇੰਚਾਰਜ ਜਗਦੀਪ ਸਿੰਘ ਬੁੱਟਰ, ਮੀਤ ਸਕੱਤਰ ਗੁਰਨਾਮ ਸਿੰਘ, ਮੈਨੇਜਰ ਸਰਬਦਿਆਲ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਹੈਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ, ਜਗਜੀਤ ਸਿੰਘ ਸਾਂਘਣਾ, ਪਰਮਜੀਤ ਸਿੰਘ ਮੁੰਡਾਪਿੰਡ, ਮੈਡਮ ਅਕਵਿੰਦਰ ਕੌਰ, ਐਸਐਚਓ ਪਰਮਜੀਤ ਸਿੰਘ ਵਿਰਦੀ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱੱਗੇ ਸ਼ੇਅਰ ਕਰੋ-

Share this News