





Total views : 5915112







Total views : 5915112ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ
ਭਾਰਤੀ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੇ ਨਾਲ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ।
ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਤਰਨ ਤਾਰਨ ਹਲਕੇ ਦੀ ਜਿਮਨੀ ਚੋਣ 11 ਨਵੰਬਰ ਨੂੰ ਕਰਾਏ ਜਾਣ ਦਾ ਐਲਾਨ ਕਰਦਿਆ ਕਿਹਾ ਕਿ 14 ਨਵੰਬਰ ਨੂੰ ਇਸ ਦਾ ਨਤੀਜਾ ਐਲਾਨਿਆ ਜਾਏਗਾ ।ਦੱਸ ਦਈਏ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਚਾਰ ਵੱਡੀਆਂ ਪਾਰਟੀਆਂ ਨੇ ਇਸ ਸੀਟ ਲਈ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਵੱਲੋਂ ਹਰਮੀਤ ਸਿੰਘ ਸੰਧੂ ਨੂੰ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ, ਕਾਂਗਰਸ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱੱਗੇ ਸ਼ੇਅਰ ਕਰੋ-