ਹੁਣ !ਪੰਥਕ ਧਿਰਾਂ ਤਰਨ ਤਾਰਨ’ਚ ਸਿਆਸੀ ਧਿਰਾਂ ਨੂੰ ਪਾਉਣਗੀਆ ਪੜਨੇ ! ਜੇਲ ‘ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਨੂੰ ਵਾਰਿਸ ਪੰਜਾਬ ਦੀ ਜਥੇਬੰਦੀ ਨੇ ਤਰਨ ਤਾਰਨ ਤੋ ਐਲਾਨਿਆ ਉਮੀਦਵਾਰ

4912961
Total views : 5895064

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ, ਦਇਆ ਸਿੰਘ

ਤਰਨਤਾਰਨ ਵਿਚ ਹੋਣ ਵਾਲੀਆਂ ਜਿਮਨੀ ਚੋਣਾਂ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਵੀ ਆਪਣਾ ਅਗਲਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

ਐਮ.ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰੇਸਮ ਸਿੰਘ ਨੇ ਕੀਤਾ ਐਲਾਨ

ਇਸ ਸਬੰਧ ‘ਵਾਰਿਸ ਪੰਜਾਬ ਦੇ’ ਦੇ ਐਮ.ਪੀ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਸੰਦੀਪ ਸਿੰਘ ਸੰਨੀ  ਦੇ ਪ੍ਰੀਵਾਰ ਅਤੇ ਐਮ.ਪੀ ਸਰਬਜੀਤ ਸਿੰਘ ਦੀ ਹਾਜਰੀ ‘ਚ ਉਨ੍ਹਾਂ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਇਨ੍ਹਾਂ ਚੋਣਾਂ ਵਿਚ ਉਮੀਦਵਾਰ ਐਲਾਨਿਆ।ਇਸ ਤਰ੍ਹਾਂ ਤਰਨ ਤਾਰਨ ਦੀ ਇਸ ਚੋਣ ਵਿੱਚ ਪੰਜ ਉਮੀਦਵਾਰ ਹੋ ਗਏ ਨੇ ਜੋ ਕਿ ਵੱਖ ਵਖ ਪਾਰਟੀਆਂ ਇਸ ਤਰਾਂ ਪੰਜ ਉਮੀਦਵਾਰ ਹੋ ਗਏ ਹਨ ,ਜਦੋਕਿ ਅਜੇ ਤੱਕ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਨਵੇਂ ਅਕਾਲੀ ਦਲ ਨੇ ਆਪਣਾ ਕੋਈ ਨਾਂ ਤਾਂ ਉਮੀਦਵਾਰ ਐਲਾਨਿਆ ਹੈ ਅਤੇ ਨਾ ਹੀ ਇਹ ਸਪਸ਼ਟ ਕੀਤਾ ਹੈ ਕਿ ਉਹ ਕਿਸੇ ਹੋਰ ਦੀ ਹਿਮਾਇਤ ਕਰਨਗੇ,ਸਮਝਿਆ ਜਾ ਰਿਹਾ ਹੈ ਕਿ ਉਹ ਵੀ ਭਾਈ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੇ ਉਮੀਦਵਾਰ ਦੀ ਉਡੀਕ ਸੀ। ਜਿੰਨਾ ਵਲੋ ਇਕ ਸੱਤ ਮੈਬਰੀ ਦਾ ਗਠਨ ਕੀਤਾ ਗਿਆ ਤੇ ਉਸ ਦੀ ਰਿਪੋਰਟ ਤੋ ਬਾਅਦ ਹੀ ਅਗਲਾ ਫੈਸਲਾ ਲਿਆ ਜਾਣ ਹੈ।

ਦੱਸ ਦੇਈਏ ਕਿ ਸੰਦੀਪ ਸਿੰਘ ਸੰਨੀ ਇਸ ਵੇਲੇ ਜੇਲ੍ਹ ਵਿਚ ਹੈ ਤੇ ਜਿਮਨੀ ਚੋਣਾਂ ਵਿਚ ਉਸ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆਹੈ। ਤਰਸੇਮ ਸਿੰਘ ਨੇ ਕਿਹਾ ਕ ਅਸੀਂ ਪੰਜਾਬ ਦੇ ਹਾਲਾਤਾਂ ਤੇ ਸਾਰਿਆਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਹੀ ਅਸੀਂ ਸੰਦੀਪ ਸਿੰਘ ਦੇ ਭਰਾ ਮਨਦੀਪ ਸਿੰਘ ਦੇ ਨਾਂ ‘ਤੇ ਮੋਹਰ ਲਾਈ ਹੈ, ਜੋਕਿ ਵਾਰਿਸ ਪੰਜਾਬ ਦੇ ਨਾਲ ਸਬੰਧ ਰਖਦਾ ਹੈ।ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਨਾਲ ਗੱਲ ਕਰਕ ਇਹ ਫੈਸਲਾ ਲਿਆ ਹੈ। ਉਸ ਨੂੰ ਚੋਣ ਲੜਾਉਣ ਲਈ ਉਨ੍ਹਾਂ ਨੇ ਕੋਈ ਦਬਾਅ ਨਹੀਂ ਬਣਾਇਆ ਖੁਦ ਪਰਿਵਾਰ ਨੇ ਇਹ ਫੈਸਲਾ ਲਿਆ ਹੈ। ਇਸ ਮੌਕੇ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਐਡਵੋਕੇਟ ਕਰਮਵੀਰ ਸਿੰਘ ਸਮੇਤ ਹੋਰ ਪੰਥਕ ਆਗੂ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News