ਅੰਤ ਨੂੰ ਜਿੰਦਗੀ ਦੀ ਜੰਗ ਹਾਰ ਗਿਆ ਪੰਜਾਬੀ ਦਾ ਲੋਕ ਗਾਇਕ ਗੱਭਰੂ ਰਾਜਵੀਰ ਜਵੰਦਾ

4878531
Total views : 5840994

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਮੋਹਾਲੀ/ਬਾਰਡਰ ਨਿਊਜ ਸਰਵਿਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ  ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 27 ਸਤੰਬਰ, 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਹੀ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਨੁਕਸਾਨ ਪਹੁੰਚਿਆ ਸੀ। ਡਾਕਟਰੀ ਸਹਾਇਤਾ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਨਿਰੰਤਰ ਨਿਗਰਾਨੀ ਦੇ ਬਾਵਜੂਦ, ਅੱਜ ਸਵੇਰੇ ਉਹ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦਮ ਤੋੜ ਗਏ।

ਦੱਸ ਦੇਈ ਕਿ 27 ਸਤੰਬਰ ਨੂੰ ਹੋਏ ਐਕਸੀਡੈਂਟ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਫੋਰਟਿਸ ਵਿਚ ਵੈਂਟੀਲੇਟਰ ‘ਤੇ ਸਨ। ਕਲਾਕਾਰ ਨੂੰ ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਤੇ ਉਹ ਵੈਂਟੀਲੇਟਰ ‘ਤੇ ਸਨ। ਸੜਕ ਹਾਦਸੇ ਤੋਂ ਬਾਅਦ ਪਿਛਲੇ 11 ਦਿਨਾਂ ਤੋਂ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਦਾ ਜੋ ਵਿਆਹੇ ਹੋਏ ਸਨ ਤੇ ਦੋ ਛੋਟੇ ਬੱਚਿਆਂ ਦਾ ਪਿਤਾ ਸੀ।

ਮੁੱਖ ਮੰਤਰੀ ਮਾਨ ਤੇ ਉਨਾਂ ਦੀ ਪਤਨੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ 

ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਦੀ ਖਬਰ ਸੁਣ ਕੇ ਬਹੁਤ ਦੁਖ ਹੋਇਆ।

  ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਛੋਟੀ ਉਮਰ ‘ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ”

ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਨੇ ਦੁੱਖ ਜਤਾਇਆ ਤੇ ਕਿਹਾ- “ਆਪਣੇ ਗੀਤਾਂ ਤੇ ਆਵਾਜ਼ ਨਾਲ ਲੋਕ ਦਿਲਾਂ ‘ਤੇ ਰਾਜ ਕਰਨ ਵਾਲਾ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ। ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਪਰਮਾਤਮਾ ਆਪਣੇ ਚਰਨਾਂ ‘ਚ ਥਾਂ ਦੇਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News