





Total views : 5841113







Total views : 5841113ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਸ੍ਰੀ ਅੰਮ੍ਰਿਤਸਰ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੁਲਿਸ ਥਾਣਾ ਇਸਲਾਮਾਬਾਦ ਸ਼ਹਿਰੀ ਵੱਲੋਂ ਲੰਗਰ ਲਗਾਇਆ ਗਿਆ।ਥਾਣਾ ਮੁੱਖੀ ਇੰਸਪੈਕਟਰ ਸ: ਜਸਬੀਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਸ: ਸਲਵਿੰਦਰ ਸਿੰਘ, ਏ. ਐਸ. ਆਈ. ਸ: ਰਣਜੀਤ ਸਿੰਘ ਵੱਲੋਂ ਇਸਲਾਮਾਬਾਦ ਫਲਾਈਓਵਰ ’ਤੇ ਸੰਗਤਾਂ ਨੂੰ ਫਲ ਅਤੇ ਬਰੈਡ ਨਿਊਟਰੀ ਵਰਤਾਉਣ ਦੀ ਸੇਵਾ ਨਿਭਾਈ ਗਈ।
ਇਸ ਮੌਕੇ ਸ: ਜਸਬੀਰ ਸਿੰਘ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼—ਵਿਦੇਸ਼ ’ਚ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਅਤੇ ਸ਼ਰਧਾ ਸਹਿਤ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੈਰਾਗ ਤੇ ਨਿਮਰਤਾ ਦੀ ਮੂਰਤ ਸ੍ਰੀ ਗੁਰੂ ਰਾਮਦਾਸ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ ਅਤੇ ਨਿਵਿਰਤਾ ਦੇ ਮਾਰਗ ’ਤੇ ਚੱਲਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਉਨ੍ਹਾਂ ਹਰੇਕ ਇਨਸਾਨ ਖਾਸ ਕਰਕੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਨਾ ਕੇ ਦੇਸ਼, ਕੌਮ ਦੀ ਭਲਾਈ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ: ਜਸਬੀਰ ਸਿੰਘ ਨੇ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੂਹ ਟੀਮ ਬਹੁਤ ਮਿਹਨਤ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਅ ਰਹੀ ਹੈ।ਇਸ ਮੌਕੇ ਸ: ਹੀਰਾ ਸਿੰਘ, ਸ: ਸ਼ਮਸ਼ੇਰ ਸਿੰਘ, ਨਵਪ੍ਰੀਤ ਸਿੰਘ, ਹਰਸਿਮਰਨਜੀਤ ਸਿੰਘ, ਨਵਨੀਤ ਸਿੰਘ, ਅਮਨਦੀਪ ਕੌਰ, ਸਲਵਿੰਦਰ ਸਿੰਘ, ਸ: ਰਵੇਲ ਸਿੰਘ, ਸਿਮਰਨਜੀਤ ਕੌਰ, ਰਾਜਮੇਲ ਸਿੰਘ, ਮਨਵਿੰਦਰ ਸਿੰਘ, ਸੁਨੀਲ ਕੁਮਾਰ ਆਦਿ ਟੀਮ ਨੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-