ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀ ਨੇ ਜ਼ਿਲ੍ਹਾ ਰੈੱਡ ਰਨ 2025 ’ਚ ਹਾਸਲ ਕੀਤਾ ਪਹਿਲਾ ਇਨਾਮ

4878757
Total views : 5841383

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ 

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ਰੈੱਡ ਰਨ (ਮੀਨੀ ਮੈਰਾਥਨ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੈੱਡ ਰੀਬਨ ਕਲੱਬ ਦੀ ਪਹਲ ਹੇਠ ਆਯੋਜਿਤ ਕੀਤਾ ਗਿਆ ਸੀ। ਜਿਸ ’ਚ ਵਿਦਿਆਰਥੀ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ 4,000 ਨਕਦ ਇਨਾਮ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਇਸ ਉਪਲਬੱਧੀ ’ਤੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਸਰਵਾਂਗੀਣ ਵਿਕਾਸ ਵਾਸਤੇ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਆਯੋਜਨ ਸਿਹਤ, ਤੰਦਰੁਸਤੀ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦੇਣ ਲਈ ਕੀਤਾ ਗਿਆ ਸੀ, ਜਿਸ ’ਚ ਜ਼ਿਲ੍ਹੇ ਤੋਂ ਸੈਂਕੜਿਆਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰਹਿਨੁਮਾਈ ਡਾ. ਰਣਦੀਪ ਸਿੰਘ ਅਤੇ ਡਾ. ਕਿਰਨਦੀਪ ਕੌਰ, ਨੋਡਲ ਅਫਸਰ ਰੈੱਡ ਰੀਬਨ ਕਲੱਬ ਨੇ ਕੀਤੀ, ਜਦਕਿ ਡਾ. ਦਲਜੀਤ ਸਿੰਘ, ਮੁਖੀ ਵਿਭਾਗ ਸਰੀਰਕ ਸਿੱਖਿਆ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਅਤੇ ਟ੍ਰੇਨਿੰਗ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਕਾਰਜਕ੍ਰਮ ਦਾ ਸਮਾਪਨ ਟੀ-ਸ਼ਰਟਾਂ, ਸਰਟੀਫਿਕੇਟਾਂ ਅਤੇ ਇਨਾਮਾਂ ਦੇ ਵੰਡ ਨਾਲ ਹੋਇਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News