





Total views : 5915252







Total views : 5915252ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਤਰਨ ਤਾਰਨ ਕੋਲ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2-ਬੀ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ, ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਦਾ ਸੂਬੇ ਦੇ ਅੰਦਰ ਕਿਸੇ ਵੀ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਜ਼ਰੂਰੀ ਹੈ ਅਤੇ ਉਸ ਨੂੰ ਵੋਟਰ ਸੂਚੀ ਵਿੱਚ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਤੇ ਪੜਤਾਲ ਦੀ ਮਿਤੀ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਅਧਿਕਾਰੀ ਦੇ ਸਾਹਮਣੇ ਸਹੁੰ ਜਾਂ ਪ੍ਰਣ ਵੀ ਲੈਣਾ ਪਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ `ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।ਸ੍ਰੀ ਰਾਹੁਲ ਨੇ ਅੱਗੇ ਕਿਹਾ ਕਿ ਜ਼ਿ਼ਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ, 2025 ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-