





Total views : 5894883







Total views : 5894883ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ, ਬੱਬੂ ਬੰਡਾਲਾ
ਸਕੂਲ ਸਿੱਖਿਆ ਵਿਭਾਗ ਅਤੇ ਡਿਪਟੀ ਡਾਇਰੈਕਟਰ ਫ਼ਿਜੀਕਲ ਐਜੂਕੇਸ਼ਨ ਸੁਨੀਲ ਕੁਮਾਰ ਦੀਆਂ ਹਦਾਇਤਾਂ ਤੇ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ ) ਤਰਨ ਤਾਰਨ ਦੀ ਰਹਿਨੁਮਾਈ ਹੇਠ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਸਟੇਟ ਖੇਡਾਂ ਦਾ ਉਦਘਾਟਨ ਸੇਵਾ ਦੇਵੀ ਕਾਲਜ ਤਰਨ ਤਾਰਨ ਦੇ ਖੇਡ ਮੈਦਾਨ ਵਿੱਚ ਸਤਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਨੇ ਕੀਤਾ। ਇਹਨਾਂ ਖੇਡਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬੱਚੇ ਭਾਗ ਲੈ ਰਹੇ ਹਨ।

ਇਸ ਮੌਕੇ ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤਰਨਤਾਰਨ ਨੇ ਦੱਸਿਆ ਕਿ ਨੈੱਟਬਾਲ ਅੰਡਰ 17 ਸਾਲ ਮੁੰਡਿਆਂ ਦੇ ਮੁਕਾਬਲੇ ਮਿਤੀ 13 ਅਕਤੂਬਰ ਤੋਂ 15 ਅਕਤੂਬਰ ਤੱਕ ਚੱੱਲਣਗੇ।ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ, ਪ੍ਰਿੰਸੀਪਲ ਡਿੰਪਲ ਅਗਰਵਾਲ, ਪ੍ਰਿੰਸੀਪਲ ਰਵਿੰਦਰ ਕੌਰ, ਲੈਕਚਰਾਰ ਅਵਤਾਰ ਸਿੰਘ ਅਬਜਰਵਰ ਸਟੇਟ ਖੇਡਾਂ, ਆਦੇਸ਼ ਸਿੰਘ ਸੀਨੀਅਰ ਸਹਾਇਕ ਅਤੇ ਵੱਖ-ਵੱਖ ਜਿਲਿਆਂ ਤੋ ਆਏ ਆਫੀਸ਼ਲਜ ਨੂੰ ਜਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਨਿੰਦਰ ਸਿੰਘ, ਸੁਖਦੀਪ ਸਿੰਘ, ਨਿਰਮਲ ਕੌਰ, ਇੰਦਰਜੀਤ ਕੌਰ, ਕੰਵਲਜੀਤ ਕੌਰ, ਹਰਦੀਸ਼ ਕੌਰ, ਹਰਪ੍ਰੀਤ ਕੌਰ ਲੈਕਚਰਾਰ, ਜੁਗਤਾਰ ਸਿੰਘ, ਪਰਦੀਪ ਸਿੰਘ, ਪ੍ਰੇਮ ਸਿੰਘ ਗੁਲਬਾਗ ਸਿੰਘ, ਹਰਪ੍ਰੀਤ ਸਿੰਘ, ਸੁੱਖਵਿੰਦਰ ਸਿੰਘ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਡੀਪੀਈ, ਸੁਖਜਿੰਦਰ ਸਿੰਘ, ਗੁਰਦੇਵ ਸਿੰਘ, ਅਮਨਦੀਪ ਸਿੰਘ, ਦਲਜੀਤ ਸਿੰਘ, ਜਸਵਿੰਦਰ ਕੌਰ ਪੀ ਟੀ ਆਈ ਤੋਂ ਇਲਾਵਾ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-