





Total views : 5839914







Total views : 5839914ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ ,ਬੱਬੂ ਬੰਡਾਲਾ
ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਅੱਜ ਗੁਰੂ ਘਰ ਨਤਮਸਕ ਹੋਕੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਕ ਕਾਫਲੇ ਦੇ ਰੂਪ ਵਿੱਚ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਤਰਨ ਤਾਰਨ ਸ: ਗੁਰਮੀਤ ਸਿੰਘ ਕੋਲ ਦਾਖਲ ਕਰਾਏ।
ਪੰਜਾਬ ਮਾਮਲਿਆ ਦੇ ਇੰਚਾਰਜ, ਸਾਬਕਾ ਮੁੱਖ ਮੰਤਰੀ ਚੰਨੀ, ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ ਸਮੁੱਚੀ ਕਾਂਗਰਸੀ ਹਾਈਕਮਾਂਡ ਵੀ ਰਹੀ ਹਾਜਰ
ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀ ਆ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਸਦੀਕ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ ਉਹਨਾਂ ਦੇ ਨਾਲ ਮੌਜੂਦ ਰਹੀ। ਇਸ ਮੌਕੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਰਨ ਤਰਨ ਦੇ ਵੋਟਰ ਜਿਮਣੀ ਚੋਣ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕਰਨਗੇ ਕਿ ਉਹਨਾਂ ਨੂੰ ਸੂਬੇ ਵਿੱਚ 2027 ਦੇ ਅੰਦਰ ਕਿਹੋ ਜਿਹੀ ਸਰਕਾਰ ਚਾਹੀਦੀ ਹੈ । ਉਹਨਾਂ ਨੇ ਕਿਹਾ ਕਿ ਕਾਂਗਰਸ ਅਮਨ ਸ਼ਾਂਤੀ ਦੀ ਮਦਈ ਪਾਰਟੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਕਿਸੇ ਪੱਖੋਂ ਵੀ ਪੰਜਾਬ ਦੇ ਭਲੇ ਲਈ ਬਿਹਤਰ ਨਹੀਂ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਕਿਹਾ ਕਿ ਉਹ ਹਰ ਦਰਵਾਜ਼ੇ ਤੱਕ ਜਾ ਕੇ ਵੋਟ ਦੀ ਮੰਗ ਕਰਨਗੇ ਤਾਂ ਜੋ ਪੰਜਾਬ ਵਿੱਚ ਫੈਲੀ ਰਾਜਕਤਾ ਨੂੰ ਖਤਮ ਕਰਨ ਵਾਸਤੇ ਕਾਂਗਰਸ ਪਾਰਟੀ ਦੀ ਜਿੱਤ ਹੋ ਸਕੇ।ਇਸ ਸਮੇ ਹਲਕੇ ਦੇ ਸੀਨੀਅਰ ਨੇਤਾਵਾਂ ਵਿੱਚ ਹਰਸ਼ਰਨ ਸਿੰਘ ਮੱਲਾ, ਗੁਰਪਾਲ ਸਿੰਘ ਜਗਤਪੁਰਾ, ਮਿਲਖਾ ਸਿੰਘ ਮੱਜੂਪੁਰ ਆਦਿ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
