





Total views : 5915266







Total views : 5915266ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਾਣਾਨੇਸ਼ਟਾ, ਮਿੱਕੀ ਗੁਮਟਾਲਾ
ਪੁਲਿਸ ਫੋਰਸ ਵਿਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਵੱਡੀ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਇਕ ਨਸ਼ਾ ਤਸਕਰ ਤੋਂ ਉਸ ਦੀ ਰਿਹਾਈ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਵਿਚ ਤਾਇਨਾਤ ਏ.ਐਸ.ਆਈ. ਨਰਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਦਰਸ਼ਨ ਐਵੇਨਿਊ, ਮਕਾਨ ਨੰਬਰ 511-ਡੀ ਬਲਾਕ ਦੇ ਰਹਿਣ ਵਾਲੇ ਕੁਲਬੀਰ ਸਿੰਘ ਪੁੱਤਰ ਅਜੀਤ ਸਿੰਘ ਨੂੰ ਕੁਝ ਪਾਬੰਦੀਸ਼ੁਦਾ ਦਵਾਈਆਂ ਅਤੇ ਕੈਪਸੂਲਾਂ ਸਮੇਤ ਪੁਲਿਸ ਸਟੇਸ਼ਨ ਚਾਟੀਵਿੰਡ ਦੇ ਅਧਿਕਾਰ ਖੇਤਰ ਵਿਚ ਫੜਿਆ ਅਤੇ ਦੋਸ਼ੀ ਨੂੰ ਪੁਲਿਸ ਚੌਕੀ ਡਬੁਰਜੀ ਲਿਜਾਇਆ ਗਿਆ ਹੈ।
ਇਸ ਤੋਂ ਬਾਅਦ ਦੋਵਾਂ ਪੁਲਿਸ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਸ਼ਮਸ਼ੇਰ ਸਿੰਘ ਪੁੱਤਰ ਕੁਲਬੀਰ ਸਿੰਘ ਤੋਂ 2,50,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸਵੀਕਾਰ ਕੀਤੀ। ਤੇਜ਼ ਅਤੇ ਸਖ਼ਤ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੁਲਬੀਰ ਸਿੰਘ ਦੇ ਨਾਲ ਏ.ਐਸ.ਆਈ. ਨਰਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 14.10.2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 7 ਅਤੇ 8, ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 22, ਅਤੇ 59 ਦੇ ਤਹਿਤ ਥਾਣਾ ਚਾਟੀਵਿੰਡ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਖੇ ਇਕ ਕੇਸ ਐਫ਼.ਆਈ.ਆਰ. ਨੰਬਰ 165 ਦਰਜ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-