ਤਰਨ ਤਾਰਨ ਉਪ ਚੋਣ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਅੱਜ ਤਿੰਨ ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ

4878218
Total views : 5840545

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਦਇਆ ਸਿੰਘ 

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸੇ ਤਰ੍ਹਾਂ ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਵੱਲੋਂ ਵੀ ਆਪਣੇ ਨਾਮਜਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਦਾਖਲ ਕੀਤੇ ਗਏ ਹਨ। ਕੰਚਨਪ੍ਰੀਤ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕਾਗਜ ਭਰੇ ਗਏ ਹਨ।

ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਨਾਮਜਦਗੀ ਪੱਤਰ ਦਾਖਲ ਕਰਨ ਦਾ ਤੀਸਰਾ ਦਿਨ ਸੀ ਅਤੇ ਹੁਣ ਤੱਕ ਕੁੱਲ 3 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ  ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ `ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।  

ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News