





Total views : 5895732







Total views : 5895732ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਰਣਜੀਤ ਸਿੰਘ ‘ਰਾਣਾਨੇਸ਼ਟਾ’
ਤਰਨਤਾਰਨ ਹਲਕੇ ਵਿਚ ਜਿਮਨੀ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਵੱਲੋਂ ਨਾਮਜਦਗੀ ਦਾਖਲ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਗੁਲਜਾਰ ਸਿੰਘ ਰਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ।ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ਼ਕਤੀ ਪ੍ਰਦਰਸ਼ਨ ਲਈ ਤਰਨਤਾਰਨ ਵਿਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਸਮਰਥਨ ਵਿਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਅਤੇ ਸਾਬਕਾ ਮੁੱਖ ਖੇਤੀਬਾੜੀ ਅਫਸਰ ਤੇ ਸੀਨੀਅਰ ਅਕਾਲੀ ਆਗੂ ਡਾ: ਕ੍ਰਿਪਾਲ ਸਿੰਘ ਢਿਲੋ ਵੀ ਸ਼ਾਮਲ ਮੌਜੂਦ ਰਹੇ।
ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜ: ਗੁਲਜਾਰ ਸਿੰਘ ਰਣੀਕੇ ਸਮੇਤ ਸਮੁੱਚੀ ਲੀਡਰਸ਼ਿੱਪ ਵੀ ਰਹੀ ਹਾਜਰ

ਰੋਡ ਸ਼ੋਅ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਚੱਬਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਲੰਘਿਆ ਅਤੇ ਫਿਰ ਸ਼ਹਿਰ ਵਿੱਚ ਸਮਾਪਤ ਹੋਇਆ। ਇਸ ਵਿੱਚ ਵੱਡੀ ਗਿਣਤੀ ਵਿਚ ਵਾਹਨ ਤੇ ਅਕਾਲੀ ਵਰਕਰ ਪ੍ਰਿੰਸਪੀਲ ਸੁਖਵਿੰਦਰ ਕੌਰ ਰੰਧਾਵਾ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਸ਼ਾਮਲ ਹੋਏ। ਅਕਾਲੀ ਆਗੂਆਂ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ ਕਿਉਂਕਿ ਉਹ ਜਿੱਤ ਕੇ ਪੰਥ ਦੀ ਅਵਾਜ ਬੁਲੰਦ ਕਰਨਗੇ।ਸੁਖਬੀਰ ਬਾਦਲ ਨੇ ਰੋਡ ਸ਼ੋਅ ਨੂੰ ਜਬਰਦਸਤ ਹੁੰਗਾਰਾ ਦੇਣ ਲਈ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਤਰਨਤਾਰਨ ਦੇ ਵੋਟਰ ਧਰਮੀ ਫੌਜੀ ਪਰਿਵਾਰ ਦੀ ਕੁਰਬਾਨੀ ਦਾ ਸਨਮਾਨ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਆਪਣੀ ਇੱਕੋ ਇੱਕ ਖੇਤਰੀ ਪਾਰਟੀ ਚੋਣ ਜਿੱਤੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
