ਪੰਜਾਬ ਪੁਲਿਸ ਦਾ ਇਕ ਵੱਡਾ ਅਧਿਕਾਰੀ ਰਿਸ਼ਵਤਖੋਰੀ ਦੇ ਮਾਮਲੇ ‘ਚ ਸੀ.ਬੀ.ਆਈ ਵਲੋ ਮੋਹਾਲੀ ਤੋ ਗ੍ਰਿਫਤਾਰ

4947991
Total views : 5948363

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 


ਸੀ.ਬੀ.ਆਈ ਵਲੋ ਪੰਜਾਬ ਪੁਲਿਸ ਦੇ ਇਕ ਵੱਡੇ ਅਧਿਕਾਰੀ ਡੀ.ਆਈ.ਜੀ ਰੋਪੜ ਰੇਂਜ ਸ: ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇਕ ਮਾਮਲੇ ‘ਚ ਸੀ.ਬੀ.ਆਈ ਵਲੋ ਮੋਹਾਲੀ ਤੋ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸੀਬੀਆਈ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ।

 

ਹਰਚਰਨ ਸਿੰਘ ਭੁੱਲਰ ਇੱਕ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ। ਉਹ 2007 ਬੈਚ ਦੇ ਅਧਿਕਾਰੀ ਹਨ ਅਤੇ ਪੰਜਾਬ ਪੁਲਿਸ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News