





Total views : 5839823







Total views : 5839823ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ
ਮੁੱਖ ਮੰਤਰੀ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹਾਈਕਮਾਂਡ ਦੀ ਹਾਜਰੀ ‘ਚ ਹਰਮੀਤ ਸਿੰਘ ਸੰਧੂ ਨੇ ਨਾਮਜਦਗੀ ਕਾਗਜ ਕੀਤੇ ਦਾਖਲ
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ‘ਚ ਆਪ ਦੇ ਉੁਮੀਦਵਾਰ ਸ: ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਸਮੇਤ ਸਮੁੱਚੀ ਹਾਈਕਮਾਂਡ ਨਾਲ ਇਕ ਰੋਡ ਸ਼ੋਅ ਦੇ ਰੂਪ ‘ਚ ਸ਼ਕਤੀ ਪ੍ਰਦਰਸ਼ਨ ਕਰਦਿਆ ਐਸ.ਡੀ.ਐਮ ਦਫਤਰ ਪੁੱਜ ਕੇ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲਆਪਣੇ ਕਾਗਜ ਨਾਮਜਦਗੀ ਦਾਖਲ ਕੀਤੇ।
ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਵੀ ਦਿੱਲੀ ਦੇ ਕੈਬਨਿਟ ਮੰਤਰੀ ਤੇ ਭਾਜਪਾ ਆਗੂਆਂ ਦੀ ਹਾਜਰੀ ‘ਚ ਨਾਮਜਦਗੀ ਕਾਗਜ ਕੀਤੇ ਦਾਖਲ
ਤਰਨਤਰਨ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ ਤੇ ਜੰਮੂ ਕਸ਼ਮੀਰ ਦੇ ਵਿਧਾਇਕ ਨਰਿੰਦਰ ਸਿੰਘ ਰੈਣਾ ਤੋਂ ਇਲਾਵਾ ਹੋਰ ਲੀਡਰਸ਼ਿਪ ਵੀ ਪੁੱਜੀ। ਇਸ ਮੌਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਤਰਨਤਾਰਨ ਜ਼ਿਮਨੀ ਚੋਣ ‘ਚ ਜਿੱਤ ਦਾ ਜਿੱਥੇ ਦਾਅਵਾ ਕੀਤਾ ਗਿਆ, ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵੇਲੇ ਬਦਲਾਅ ਚਾਹੁੰਦੇ ਹਨ ਤੇ ਇਹ ਬਦਲਾਅ ਭਾਜਪਾ ਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
