





Total views : 5915269







Total views : 5915269ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਕੀਤਾ ਪੱਤਰ ਦਾਖਲ
ਤਰਨ ਤਾਰਨ/ਦਇਆ ਸਿੰਘ
ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜਦਗੀਆਂ ਦੇ ਪੰਜਵੇਂ ਦਿਨ 6 ਨਾਮਜਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।
ਅੰਮ੍ਰਿਤਸਰ ਵਿਚ ਈ ਰਿਕਸ਼ਾ ਚਲਾਉਂਦੇ ਹਨ ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ
ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
