





Total views : 5948356







Total views : 5948356ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ ,ਬੱਬੂ ਬੰਡਾਲਾ
ਜਿਲਾ ਤਰਨ ਤਾਰਨ ਦੇ ਥਾਣਾਂ ਖੇਮਕਰਨ ਹੇਠ ਆਂਉਦੇ ਪਿੰਡ ਪਿੰਡ ਦੂਹਲ ਕੋਹਨਾ ਵਾਸੀ ਇਕ ਵਿਆਹੁਤਾ ਕਥਿਤ ਤੌਰ ’ਤੇ ਆਪਣੇ ਸਹੁਰੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਪ੍ਰੇਮੀ ਨਾਲ ਫਰਾਰ ਹੋ ਗਈ। ਜਦੋਂਕਿ ਉਸ ਨੂੰ ਘਰੋਂ ਗਹਿਣੇ ਤੇ ਨਕਦੀ ਲੈ ਕੇ ਆਉਣ ਲਈ ਉਕਸਾਉਣ ਦੇ ਦੋਸ਼ ਵਿਚ ਉਸਦੇ ਪ੍ਰੇਮੀ ਤੇ ਪ੍ਰੇਮੀ ਦੀ ਮਾਂ ਵਿਰੁੱਧ ਥਾਣਾ ਖੇਮਕਰਨ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਸੁਖਬੀਰ ਸਿੰਘ ਵਾਸੀ ਦੂਹਲ ਕੋਹਨਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਨੂੰਹ ਬਲਜੀਤ ਕੌਰ ਦੇ ਪਿੰਡ ਦੇ ਹੀ ਜਸਕਰਨ ਸਿੰਘ ਪੁੱਤਰ ਦਵਿੰਦਰ ਸਿੰਘ ਨਾਲ ਸਬੰਧ ਸਨ। ਉਨ੍ਹਾਂ ਦੀ ਨੂੰਹ ਜਸਕਰਨ ਸਿੰਘ ਤੇ ਉਸਦੀ ਮਾਂ ਗੁਰਮੀਤ ਕੌਰ ਦੇ ਕਹਿਣ ’ਤੇ ਘਰ ਵਿੱਚੋਂ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਦੀ ਨਕਦੀ ਲੈ ਕੇ ਚਲੀ ਗਈ। ਉਹ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਹਨ। ਜਾਂਚ ਅਧਿਕਾਰੀ ਏਐੱਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਤੇ ਉਸਦੀ ਮਾਤਾ ਗੁਰਮੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-