





Total views : 5839762







Total views : 5839762ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ,ਬੱਬੂ ਬੰਡਾਲਾ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਨੈੱਟਬਾਲ (ਲੜਕੇ) ਅਤੇ ਵਾਲੀਬਾਲ (ਲੜਕੇ /ਲੜਕੀਆਂ) ਸੇਵਾ ਦੇਵੀ ਕਾਲਜ ਤਰਨ ਤਾਰਨ ਦੇ ਖੇਡ ਮੈਦਾਨ ਵਿਖ਼ੇ ਕਰਵਾਈਆਂ ਗਈਆਂ। ਸਤਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਤਰਨ ਤਾਰਨ ਦੀ ਰਹਿਨੁਮਾਈ ਅਤੇ ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੇਆਰਡੀਨੇਟਰ ਤਰਨ ਤਾਰਨ ਦੀ ਯੋਗ ਅਗਵਾਈ ਹੇਠ ਕਰਵਾਈਆਂ ਇਨ੍ਹਾਂ ਖੇਡਾਂ ਵਿੱਚ ਸਾਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲੀ ਖਿਡਾਰੀਆਂ ਨੇ ਹਿੱਸਾ ਲਿਆ। ਸਿੱਖਿਆ ਵਿਭਾਗ ਵੱਲੋਂ ਖਿਡਾਰੀਆਂ ਦੀ ਰਿਹਾਇਸ਼ ਅਤੇ ਖ਼ਾਣੇ ਦਾ ਪ੍ਰਬੰਧ ਕੀਤਾ ਗਿਆ।
ਨੈੱਟਬਾਲ ਵਿੱਚ ਤਰਨ ਤਾਰਨ ਅਤੇ ਵਾਲੀਬਾਲ ਵਿੱਚ ਮਸਤੂਆਣਾ ਵਿੰਗ ਦੀ ਰਹੀ ਝੰਡੀ
ਇਸ ਮੌਕੇ ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤਰਨ ਤਾਰਨ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਨੈੱਟਬਾਲ ਅੰਡਰ 17 (ਲੜਕੇ) ਦੇ ਹੋਏ ਮੁਕਾਬਲਿਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਦੂਸਰਾ ਸਥਾਨ ਜ਼ਿਲ੍ਹਾ ਲੁਧਿਆਣਾ ਅਤੇ ਤੀਸਰਾ ਸਥਾਨ ਜ਼ਿਲ੍ਹਾ ਬਰਨਾਲਾ ਨੇ ਪ੍ਰਾਪਤ ਕੀਤਾ। ਵਾਲੀਬਾਲ ਅੰਡਰ 19 (ਲੜਕੀਆਂ) ਦੇ ਵਿੱਚ ਪੀ.ਆਈ.ਐੱਸ. ਵਿੰਗ ਬਾਦਲ ਨੇ ਪਹਿਲਾ, ਜਲੰਧਰ ਨੇ ਦੂਸਰਾ ਅਤੇ ਬਰਨਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਅੰਡਰ 19 (ਲੜਕੇ ) ਵਿੱਚ ਸਾਈ ਵਿੰਗ ਮਸਤੂਆਣਾ ਸਾਹਿਬ ਨੇ ਪਹਿਲਾ, ਪੀ ਆਈ ਐਸ ਵਿੰਗ ਮੋਹਾਲੀ ਨੇ ਦੂਸਰਾ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਖੇਡਾਂ ਦੇ ਸਮਾਪਤੀ ਸਮਾਰੋਹ ਤੇ ਸਤਿਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ) ਤਰਨ ਤਾਰਨ ਨੇ ਜੇਤੂ ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਕੱਪ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮਨਿੰਦਰ ਸਿੰਘ, ਸੁਖਦੀਪ ਸਿੰਘ, ਆਦੇਸ ਸਿੰਘ, ਰਜਿੰਦਰ ਸਿੰਘ, ਪਰਦੀਪ ਸਿੰਘ, ਅਮਰਦੀਪ ਸਿੰਘ, ਚਮਕੌਰ ਸਿੰਘ, ਤਰਲੋਚਨ ਸਿੰਘ, ਹਰਪ੍ਰੀਤ ਸਿੰਘ,ਪ੍ਰੇਮ ਸਿੰਘ, ਸੁਖਜਿੰਦਰ ਸਿੰਘ,ਹਰਪ੍ਰੀਤ ਕੌਰ, ਨਿਰਮਲ ਕੌਰ, ਇੰਦਰਜੀਤ ਕੌਰ, ਰੁਪਿੰਦਰਜੀਤ ਕੌਰ, ਕੰਵਲਜੀਤ ਕੌਰ, ਜਸਵਿੰਦਰ ਕੌਰ, ਹਰਜੀਤ ਕੌਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
