





Total views : 5839823







Total views : 5839823ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ/ਬਾਰਡਰ ਨਿਊਜ ਸਰਵਿਸ
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਤਰਨ ਤਾਰਨ ਉਪ ਚੋਣ ਲਈ ਅੱਜ ਤੱਕ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀ ਗਿਣਤੀ 26 ਹੋ ਗਈ ਹੈ।ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਅਜ਼ਾਦ ਉਮੀਦਵਾਰ ਲੱਖਾ ਸਿੰਘ, ਅਜ਼ਾਦ ਉਮੀਦਵਾਰ ਗੁਰਮੀਤ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਰਨਬੀਰ ਸਿੰਘ, ਅਜ਼ਾਦ ਉਮੀਦਵਾਰ ਹਰਪ੍ਰੀਤ ਸਿੰਘ, ਅਜ਼ਾਦ ਉਮੀਦਵਾਰ ਸਾਰਿਕਾ ਜੌੜਾ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਸੰਜੀਵ ਸਿੰਘ ਅਤੇ ਅਜ਼ਾਦ ਉਮੀਦਵਾਰ ਮਨਦੀਪ ਸਿੰਘ ਨੇ ਆਪਣੇ 2 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖਰੀ ਦਿਨ ਤੱਕ ਕੁੱਲ 26 ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਭਰੀ
ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਕਾਂਗਰਸ ਪਾਰਟੀ ਦੇ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


