ਪਿੰਡ ਧਗਾਣਾ ਦੇ ਸਾਬਕਾ ਸਰਪੰਚ ਦੇ ਪੁੱਤਰ ਨੇ ਗੁਆਂਢ ਰਹਿੰਦੀ ਮਹਿਲਾ ਮੈਬਰ ਪੰਚਾਇਤ ਦਾ ਗੋਲੀ ਮਾਰਕੇ ਕੀਤਾ ਕਤਲ

4877952
Total views : 5839914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਦਇਆ ਸਿੰਘ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਧਗਾਣਾ ਵਿਖੇ ਦੀਵਾਲੀ ਵਾਲੀ ਰਾਤ ਕਾਂਗਰਸ ਦੇ ਸਾਬਕਾ ਸਰਪੰਚ ਵੱਲੋਂ ਚਲਾਈ ਗਈ ਗੋਲੀ ਨਾਲ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਚਾਇਤ ਮੈਂਬਰ ਮਨਦੀਪ ਕੌਰ ‌(40) ਪਤਨੀ ਜਤਿੰਦਰ ਸਿੰਘ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂਕਿ ਇਸ ਗੋਲੀਬਾਰੀ ਦੌਰਾਨ ਦੋ ਹੋਰ ਲੋਕ ਜਖ਼ਮੀ ਹੋ ਗਏ।

ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਡੀਐੱਸਪੀ ਪੱਟੀ ਲਵਕੇਸ਼ ਸੈਣੀ ਥਾਣਾ ਸਦਰ ਦੀ ਪੁਲਿਸ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ।ਮ੍ਰਿਤਕ ਔਰਤ ਦੇ ਪਤੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿੰਡ ’ਚ ਵੇਰਕਾ ਡੇਅਰੀ ਦਾ ਕੰਮ ਕਰਦੇ ਹਨ। ਰਾਤ ਨੂੰ ਬੱਚੇ ਗਲੀ ਵਿੱਚ ਪਟਾਕੇ ਚਲਾ ਰਹੇ ਸੀ ਤਾਂ ਉਨ੍ਹਾਂ ਦਾ ਗੁਆਢੀਆਂ ਨਾਲ ਝਗੜਾ ਹੋ ਗਿਆ। ਉਹ ਆਪਣੇ ਬੱਚਿਆਂ ਨੂੰ ਬੁਲਾਉਣ ਲਈ ਗਲੀ ਵਿੱਚ ਆਏ ਤਾਂ ਸਾਹਮਣੇ ਤੋਂ ਕਾਂਗਰਸ ਦੇ ਸਾਬਕਾ ਸਰਪੰਚ ਨੇ ਗੋਲੀ ਚਲਾ ਦਿੱਤੀ, ਜੋ ਉਸਦੀ ਪਤਨੀ ਮਨਦੀਪ ਕੌਰ ਦੇ ਲੱਗ ਗਈ। ਜਖ਼ਮੀ ਹਾਲਤ ਵਿੱਚ ਮਨਦੀਪ ਕੌਰ ਨੂੰ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ।ਇਸ ਸੰਬੰਧੀ ਐਸ. ਐਚ. ਓ. ਥਾਣਾ ਸਦਰ ਪੱਟੀ ਵਿਪਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਔਰਤਾਂ ਅਤੇ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਗ੍ਰਿਫਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News