ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ 2 ਰੋਜ਼ਾ ਦੀਵਾਲੀ ਪ੍ਰਦਰਸ਼ਨੀ-ਕਮ-ਸੇਲ ਮੇਲਾ 

4877885
Total views : 5839824

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ

¸ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਈਨਿੰਗ ਵਿਭਾਗ ਵੱਲੋਂ 2 ਰੋਜ਼ਾ ਦੀਵਾਲੀ ਪ੍ਰਦਰਸ਼ਨੀ ਕਮ-ਸੇਲ ਮੇਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਗਾਈ ਗਈ ਉਕਤ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੁਆਰਾ ਕੀਤਾ ਗਿਆ। ਇਸ ਮੇਲੇ ’ਚ ਵਿਦਿਆਰਥੀਆਂ ਵੱਲੋਂ ਆਪਣੀ ਕਲਾ ਦਾ ਮੁਜ਼ਾਹਰਾ ਕਰਦਿਆਂ ਸੂਟ, ਦੁਪਟੇ, ਚਾਦਰਾਂ, ਦੀਵੇ, ਕਢਾਈਆਂ, ਘਰ ਦੀ ਸਜਾਵਟ ਦਾ ਸਮਾਨ, ਰੰਗੋਲੀ, ਮਹਿੰਦੀ, ਨੇਲ ਆਰਟ, ਮੋਮਬੱਤੀਆਂ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵਿਭਾਗ ਮੁੱਖੀ ਜਸਮੀਤ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ। ਉਪਰੰਤ ਡਾ. ਮਹਿਲ ਸਿੰਘ ਨੇ ਸਬੰਧਿਤ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਅਜਿਹੇ ਕਲਾ ਉਭਾਰਨ ਵਾਲੇ ਪ੍ਰੋਗਰਾਮਾਂ ਦਾ ਵੱਧ ਚੜ੍ਹ ਕੇ ਹਿੱਸਾ ਬਣ ਕੇ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ’ਚ ਹੱਥੀਂ ਕੰਮ ਕਰਨ ਦੀ ਮੁਹਾਰਤ ਹੋਣੀ ਬਹੁਤ ਲਾਜ਼ਮੀ ਹੈ। ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਹੱਥੀਂ ਕਿਰਤ ਕਰਕੇ ਆਪਣੇ ਰੋਜ਼ਗਾਰ ਦਾ ਸਾਧਨ ਬਣਾਵੇ ਅਤੇ ਆਪਣਾ ਭਵਿੱਖ ਸਵਾਰੇ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਵਿਦਿਆਰਥੀਆਂ ’ਚ ਹੱਥੀਂ ਤਿਆਰ ਕੀਤੀਆਂ ਕਲਾ-ਕਿਰਤੀਆਂ ਦੀ ਪੇਸ਼ਕਾਰੀ ਕਰਕੇ ਉਨ੍ਹਾਂ ਵਿਚਲੇ ਹੁਨਰ ਨੂੰ ਬਾਹਰ ਲਿਆਉਣ ਦੇ ਸਾਧਨ ਵਜੋਂ ਇਹ ਸਮਾਗਮ ਪ੍ਰਸੰਸਾ ਯੋਗ ਉਪਰਾਲਾ ਹੈ। ਉਨ੍ਹਾਂ ਅਜਿਹਾ ਸਮਾਗਮ ਰਚਾਉਣ ’ਤੇ ਸਮੂਹ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ’ਚ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸੂਟ, ਦੁਪੱਟੇ, ਚਾਦਰਾਂ, ਦੀਵੇ, ਕਢਾਈਆਂ, ਘਰ ਦੀ ਸਜਾਵਟ ਦਾ ਸਮਾਨ, ਰੰਗੋਲੀ, ਮਹਿੰਦੀ, ਨੇਲ ਆਰਟ, ਮੋਮਬੱਤੀਆਂ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਪ੍ਰੋਗਰਾਮ ਮੌਕੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਮਾਨ ਦੀ ਖਰੀਦਦਾਰੀ ਵੀ ਕੀਤੀ ਗਈ।

ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਡਾ. ਸਤਨਾਮ ਸਿੰਘ, ਡਾ. ਦਲਜੀਤ ਸਿੰਘ, ਡਾ. ਹਰਵਿੰਦਰ ਕੌਰ, ਡਾ. ਜਸਪ੍ਰੀਤ ਕੌਰ, ਡਾ. ਸਵਰਾਜ ਕੌਰ, ਡਾ. ਕਮਲਜੀਤ ਕੌਰ, ਡਾ. ਗੁਰਸ਼ਰਨ ਕੌਰ, ਡਾ. ਦੀਪਕ ਦੇਵਗਨ ਤੋਂ ਇਲਾਵਾ ਹੋਰ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News