





Total views : 5839768







Total views : 5839768ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ
ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ 021-ਤਰਨ ਤਾਰਨ ਲਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੁਸ਼ਪਾ ਸਤਿਆਨੀ ਨੂੰ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀਮਤੀ ਸ਼ਾਇਨੀ ਐੱਸ. ਨੂੰ ਪੁਲਿਸ ਅਬਜ਼ਰਵਰ ਅਤੇ ਸੀਨੀਅਰ ਆਈ.ਆਰ.ਏ.ਐੱਸ. ਅਧਿਕਾਰੀ ਸ੍ਰੀ ਮਨਜ਼ਰੁਲ ਹਸਨ ਨੂੰ ਖ਼ਰਚਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਸ੍ਰੀਮਤੀ ਸ਼ਾਇਨੀ ਐੱਸ. ਨੂੰ ਪੁਲਿਸ ਅਬਜ਼ਰਵਰ ਅਤੇ ਸ਼੍ਰੀ ਮਨਜ਼ਰੁਲ ਹਸਨ ਨੂੰ ਖ਼ਰਚਾ ਅਬਜ਼ਰਵਰ ਨਿਯੁਕਤ ਕੀਤਾ
ਇਹ ਤਿੰਨੇ ਅਬਜ਼ਰਵਰ ਸਾਹਿਬਾਨ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਜ਼ਿਮਨੀ ਚੋਣ ਮੁਕੰਮਲ ਹੋਣ ਤੱਕ ਇੱਥੇ ਹੀ ਰਹਿਣਗੇ। ਅਬਜ਼ਰਵਰ ਸਾਹਿਬਾਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦਫ਼ਤਰ ਦੇ ਕਮਰਾ ਨੰਬਰ 10 ਵਿਖੇ ਬੈਠਿਆ ਕਰਨਗੇ ਅਤੇ ਏਥੇ ਚੋਣਾਂ ਨਾਲ ਸਬੰਧਿਤ ਸ਼ਿਕਾਇਤਾਂ ਲਈ ਉਨ੍ਹਾਂ ਨੂੰ ਨਿੱਜੀ ਤੌਰ `ਤੇ ਵੀ ਮਿਲਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ ਦੇ ਮੋਬਾਇਲ ਨੰਬਰ 82890-01421 ਉੱਪਰ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਜਾਂ ਸੂਚਨਾ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ. ਦੇ ਮੋਬਾਇਲ ਨੰਬਰ 79733-07151 ਉੱਪਰ ਸੁਰੱਖਿਆ ਪ੍ਰਬੰਧਾਂ ਸਬੰਧੀ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਇਸੇ ਤਰਾਂ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ ਦੇ ਮੋਬਾਇਲ ਨੰਬਰ 96461-35123 ਉੱਪਰ ਉਮੀਦਵਾਰਾਂ ਦੇ ਚੋਣ ਖ਼ਰਚੇ ਜਾਂ ਚੋਣ ਖ਼ਰਚੇ ਨਾਲ ਸਬੰਧਿਤ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸੂਚਨਾ ਦੇਣ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-