





Total views : 5948352







Total views : 5948352ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-