ਕੈਬਨਿਟ ਮੰਤਰੀ ਈ:ਟੀ:ਓ ਨੇ ‘ ਹਲਕਾ ਜੰਡਿਆਲਾ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

4877730
Total views : 5839570

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬੰਡਾਲਾ / ਅਮਰਪਾਲ ਸਿੰਘ ਬੱਬੂ 

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਹ ਪੱਤਰ ਰੱਖਣ ਸਮੇਂ ਕੀਤਾ ।
ਸ. ਹਰਭਜਨ ਸਿੰਘ ਈ:ਟੀ:ਓ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਬੰਡਾਲਾ ਵਿਖੇ 15 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕੀਤੇ ਜਾਣਗੇ । ਜਿੰਨਾਂ ਵਿੱਚ ਪਿੰਡ ਦੇ ਇਤਹਾਸਕ ਯੋਗੀ ਸਿੱਧ ਪੀਰ ਬਾਬਾ ਦੀ ਦਰਗਾਹ ਨੂੰ ਜਾਂਦੀ ਮੇਨ ਸੜਕ ਦਾ ਸੁੰਦਰੀਕਰਨ, ਯਾਦਗਾਰੀ ਗੇਟ , ਕਮਿਊਨਟੀ ਹਾਲ , ਵੈਟਰਨਰੀ ਹਸਪਤਾਲ ਅਤੇ ਪ੍ਰਾਇਮਰੀ ਹੈਲਥ ਸੈਂਟਰ ਤੋਂ ਇਲਾਵਾ ਗਲੀਆਂ –ਨਾਲੀਆਂ, ਪਾਰਕਾਂ ਤੇ ਲਾਇਬ੍ਰੇਰੀ ਵੀ ਬਣਾਈ ਜਾਵੇਗੀ।

ਪਿੰਡ ਬੰਡਾਲਾ ਦੀ ਦਿੱਖ ਬਦਲਣ ਲਈ ਕਰੀਬ 15 ਕਰੋੜ ਰੁਪਏ ਹੋਣਗੇ ਖਰਚ 


ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਵਿਕਾਸ ਦੀਆਂ ਗਾਰੰਟੀਆਂ ਦਿੱਤੀਆਂ ਸਨ ਉਹ ਪਹਿਲ ਦੇ ਅਧਾਰ ਤੇ ਪੂਰੀਆਂ ਕੀਤੀਆਂ ਹਨ , ਅਤੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਜੋ ਵੀ ਮੰਗਾਂ ਹਨ ਦੀ ਪੂਰਤੀ ਵੀ ਛੇਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਨਾ ਕਿ ਮਹਿਲਾਂ ਵਿੱਚ ਬੈਠ ਕੇ ਸਰਕਾਰ ਚਲਾਉਣ ਵਾਲਿਆਂ ਦੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਾਡੇ ਸਾਰੇ ਮੰਤਰੀ , ਵਿਧਾਇਕ ਅਤੇ ਵਰਕਰ ਲੋਕਾਂ ਦੀ ਮਦਦ ਲਈ ਖੁਦ ਡਟੇ ਰਹੇ ਹਨ ਅਤੇ ਸਰਕਾਰ ਵੱਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਡਾ: ਗੁਰਵਿੰਦਰ ਸਿੰਘ ਚੇਅਰਮੈਨ , ਮਨਪ੍ਰੀਤ ਸਿੰਘ ਸਰਪੰਚ ਨਵੀਂ ਆਬਾਦੀ , ਨਿਸ਼ਾਨ ਸਿੰਘ ਸਰਪੰਚ , ਅਨੋਖ ਸਿੰਘ ਸਰਪੰਚ ਹੁੰਦਲ ਹਾਰ , ਰਣਜੀਤ ਸਿੰਘ ਸਰਪੰਚ ਸੁਖੇਵਾਲ , ਗੁਰਮੁੱਖ ਸਿੰਘ ਸਰਪੰਚ ਸਰਜਾ , ਸੋਨੂ ਨਵਾ ਪਿੰਡ ( ਬੰਡਾਲਾ ) , ਗੁਰਦਿਆਲ ਸਿੰਘ ਪਹਿਲਵਾਨ ਬੰਡਾਲਾ , ਸਰਬਜੀਤ ਸਿੰਘ ਡਿੰਪੀ ਜੰਡਿਆਲਾ ਸਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਬੰਡਾਲਾ ਵਾਸੀ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News