ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ‘ਚ 15 ਉਮੀਦਵਾਰ ਚੋਣ ਮੈਦਾਨ ‘ਚ ਭਿੜਨਗੇ ! ਆਖਰੀ ਦਿਨ 5 ਨੇ ਲਏ ਕਾਗਜ ਵਾਪਸ

4925993
Total views : 5915289

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਦਇਆ ਸਿੰਘ, ਬੱਬੂ ਬੰਡਾਲਾ 
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਤੋਂ ਬਾਅਦ 15 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ 5 ਉਮੀਦਵਾਰਾਂ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ।
ਸਾਰੇ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ 
ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਹੁਣ ਚੋਣ ਮੈਦਾਨ ਵਿੱਚ ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ, ਅਜ਼ਾਦ ਉਮੀਦਵਾਰ ਅਰੁਨ ਕੁਮਾਰ ਖੁਰਮੀ ਰਾਜਪੂਤ, ਅਜ਼ਾਦ ਉਮੀਦਵਾਰ ਹਰਪਾਲ ਸਿੰਘ ਭੰਗੂ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ ਉਸਮਾ, ਅਜ਼ਾਦ ਉਮੀਦਵਾਰ ਐਡਵੋਕੇਟ ਕੋਮਲਪ੍ਰੀਤ ਸਿੰਘ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਸੋਹਲ, ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਅਤੇ ਅਜ਼ਾਦ ਉਮੀਦਵਾਰ ਵਿਜੇ ਕੁਮਾਰ ਰਹਿ ਗਏ ਹਨ। ਰਿਟਰਨਿੰਗ ਅਫਸਰ ਨੇ ਦੱਸਿਆ ਕਿ ਸਾਰੇ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ 2025 ਨੂੰ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News