





Total views : 5839944







Total views : 5839944ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਜੀ.ਐਸ ਛੀਨਾ
ਪੰਜਾਬ ਵਿਚ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਬੇਸ਼ੱਕ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ,ਗਾਇਕਾਂ ਤੇ ਹੋਰਨਾਂ ਆਮ ਲੋਕਾਂ ਵੱਲੋਂ ਆਪੋ-ਆਪਣੇ ਢੰਗ- ਤਰੀਕਿਆਂ ਨਾਲ ਵੱਡੇ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ ਪਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਧਿਆਨ ‘ਚ ਲਿਆਉਣ ਉਪਰੰਤ ਇੰਡੀਅਨ ਰੈਵੀਨਿਊ ਸਰਵਿਸਿਸ ਲੇਡੀਜ਼ ਐਸੋਸੀਏਸ਼ਨ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹੇ ਅਜਨਾਲਾ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ‘ਚ ਪੜ੍ਹਦੇ ਸੈਂਕੜੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਫੀਸ ਅਦਾ ਕਰ ਕੇ ਇੱਕ ਵੱਖਰੀ ਮਿਸਾਲ ਪੇਸ਼ ਕੀਤੀ ਹੈ।
ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਰਮਦਾਸ ਤੋਇਲਾਵਾ ਥੋਬਾ ਅਤੇ ਗੱਗੋਮਾਹਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਣਦੀ ਮੁਕੰਮਲ ਫੀਸ ਸਕੂਲ ਪ੍ਰਬੰਧਕਾਂ ਨੂੰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਇੰਡੀਅਨ ਰੈਵੀਨਿਊ ਸਰਵਿਸਿਸ ਲੇਡੀਜ਼ ਐਸੋਸੀਏਸ਼ਨ (ਚੰਡੀਗੜ੍ਹ) ਦੇ ਸੀਨੀਅਰ ਅਹੁਦੇਦਾਰ ਸ਼੍ਰੀਮਤੀ ਸ਼ਾਲੀਨੀ ਸਕਸੈਨਾ, ਸ਼੍ਰੀਮਤੀ ਅਖਾਤਾ ਕਾਲੇ, ਸ਼੍ਰੀਮਤੀ ਦਲਜੀਤ ਕੌਰ ਅਤੇ ਸ਼੍ਰੀਮਤੀ ਕਿਰਨ ਭਾਟੀਆ ਨੇ ਸਾਂਝੇ ਤੌਰ ਤੇ ਦੱਸਿਆ ਕਿ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਰਮਦਾਸ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ 4 ਲੱਖ 25 ਹਜ਼ਾਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਬਾ ਦੇ ਵਿਦਿਆਰਥੀਆਂ ਲਈ 2 ਲੱਖ 27 ਹਜ਼ਾਰ 900 ਜਦ ਕਿ ਗੱਗੋਮਾਹਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਬਣਦੀ 1 ਲੱਖ 59 ਹਜ਼ਾਰ ਰੁਪਏ ਬੋਰਡ ਪ੍ਰੀਖਿਆਵਾਂ ਦੀ ਮੁਕੰਮਲ ਫੀਸ ਜੋ ਕਿ 8 ਲੱਖ 25 ਹਜਾਰ ਰੁਪਏ ਬਣਦੀ ਹੈ, ਅਦਾ ਕੀਤੀ ਗਈ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਜਿਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਭਵਿੱਖ ਵਿੱਚ ਵੀ ਉਨਾਂ ਨੂੰ ਮਦਦ ਦੇਣ ਦਾ ਭਰੋਸਾ ਦਿੱਤਾ ਉੱਥੇ ਹੀ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਕੇ ਆਪਣਾ ਮੁਕਾਮ ਹਾਸਿਲ ਕਰਨ ਲਈ ਪ੍ਰੇਰਤ ਵੀ ਕੀਤਾ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ ਚਮਿਆਰੀ, ਬੀ.ਐਨ.ਓ. ਸੁਖਜਿੰਦਰ ਸਿੰਘ ਰੰਧਾਵਾ,ਜਗਦੀਸ਼ ਕਨਵਲ,ਮਨਪ੍ਰੀਤ ਸਿੰਘ, ਰਵੀਦੀਪ ਸਿੰਘ ਸਿੱਧੂ, ਰੇਖਾ ਬਤਰਾ,ਸਵਰਨਜੀਤ ਸ਼ਰਮਾ,ਮੇਜਰ ਸਿੰਘ ਸਾਰੋਆ ਆਦਿ ਸਮੇਤ ਸਕੂਲ ਸਟਾਫ ਮੌਜੂਦ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

