





Total views : 5841150







Total views : 5841150ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਹਲਕੇ ਵਿੱਚ ਪੈਂਦੇ ਸਿਲਵਰ ਸਟੇਟ ਨਗਰ ਪੰਚਾਇਤ ਵਿੱਚ ਸੜਕਾਂ ਦੇ ਨਵੀਨੀਕਰਨ ਕਾਰਜ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸ. ਰਿੰਟੂ ਨੇ ਕਿਹਾ ਕਿ ਸਿਲਵਰ ਸਟੇਟ ਦੇ ਨਿਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸੀਵਰੇਜ ਪ੍ਰਣਾਲੀ ਦੀ ਸਫਾਈ, ਇਸ ਤੋਂ ਬਾਅਦ ਬਿਜਲੀ ਸਪਲਾਈ ਸੁਚਾਰੂ ਕਰਨ ਲਈ ਤਾਰਾਂ ਬਦਲੀਆਂ ਗਈਆਂ ਅਤੇ ਹੁਣ ਸੜਕਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਹਲਕੇ ‘ਚ ਤੇਜ਼ੀ ਨਾਲ ਹੋ ਰਹੇ ਵਿਕਾਸ ਕਾਰਜ-ਚੇਅਰਮੈਨ ਰਿੰਟੂ
ਉਨ੍ਹਾਂ ਕਿਹਾ ਕਿ ਉਕਤ ਨਗਰ ਪੰਚਾਇਤ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇੰਪਰੂਵਮੈਂਟ ਟਰੱਸਟ ਵੱਲੋਂ ਇਸ ਪੰਚਾਇਤ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਹਾ ਕਿ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਸਰਕਾਰ ਦੀਆਂ ਜਨਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿੱਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਹਨ।ਇਸ ਮੌਕੇ ਸਰਪੰਚ ਰਜਤ ਸਿੰਘ ਸੰਧੂ, ਪੰਚ ਪਰਮਿੰਦਰ ਸਿੰਘ, ਸਤਨਾਮ ਸਿੰਘ, ਰਜਤ ਸ਼ਰਮਾ, ਅਰੁਣਾ ਸ਼ਰਮਾ, ਰਾਜਵਿੰਦਰ ਕੌਰ, ਰਾਜਕੁਮਾਰ ਸ਼ਰਮਾ, ਪ੍ਰੋ. ਹਰਿ ਸਿੰਘ, ਪ੍ਰਵੀਨ ਮਹਾਜਨ, ਕ੍ਰਿਪਾਲ ਸਿੰਘ, ਸੁੱਚਾ ਸਿੰਘ, ਰਮਨ ਸ਼ਰਮਾ, ਸੌਰਵ ਤਲਵਾੜ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

