





Total views : 5841426







Total views : 5841426ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਪਟਿਆਲਾ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਉਨੀ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮਾਂ ਜਾਰੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇੱਕ ਨਵੀਂ ਅਤੇ ਮਹੱਤਵਪੂਰਨ ਪਹਿਲਕਦਮੀ ਤਹਿਤ ਇਸ ਛੇ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਕੁੱਲ 730 ਜਾਂਚ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਅਤੇ ਉੱਨਤ ਤਕਨੀਕਾਂ ਅਪਣਾ ਰਹੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਜ਼ਰੂਰੀ ਹੈ।
ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਬੂਤਾਂ ਦੀ ਸੰਭਾਲ ਅਤੇ ਵਿਕਸਤ ਹੋ ਰਹੇ ਕਾਨੂੰਨੀ ਢਾਂਚੇ ਨਾਲ ਅਪਡੇਟ ਰਹਿਣਾ ਅਧਿਕਾਰੀਆਂ ਦੀਆਂ ਜ਼ਰੂਰੀ ਜ਼ਿੰਮੇਵਾਰੀਆਂ ਹਨ, ਜਿਸ ਲਈ ਉਨ੍ਹਾਂ ਨੂੰ ਉੱਭਰ ਰਹੀਆਂ ਤਕਨੀਕਾਂ ਨਾਲ ਲੈਸ ਹੋਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਵਰਗੇ ਮਹੱਤਵਪੂਰਨ ਮੌਕਿਆਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਪਹਿਲਾਂ ਹੀ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਲਈ ਵੱਡੀ ਲੋਕ ਲਹਿਰ ਖੜ੍ਹੀ ਕਰਨ ਲੋੜ ਹੈ, ਜਿਸ ਲਈ ਨਾਗਰਿਕਾਂ ਨੂੰ ਇਸ ਲੜਾਈ ਵਿੱਚ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ।
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਦੇ ਦਿਨ ਤੋਂ ਲੈ ਕੇ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਨੂੰ ਦੇਖਦਿਆਂ ਇਸ ਲਈ ਇੱਕ ਉੱਨਤ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਾਡੀ ਲੜਾਈ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਰੋਜ਼ਗਾਰ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ, ਜਿਸ ਲਈ ਠੋਸ ਯਤਨ ਕੀਤੇ ਗਏ ਹਨ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
