





Total views : 5948260







Total views : 5948260ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਮੈਂ 13000 ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਮਿਲ ਚੁੱਕੀਆਂ ਹਨ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਵੱਧ ਫਾਈਲਾਂ ਤੇ ਦਸਤਖਤ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਹਮੇਸ਼ਾ ਮਾਣ ਸਨਮਾਨ ਕੀਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਕੀਤਾ ਜਾਂਦਾ ਰਹੇਗਾ। ਮੁੱਖ ਮੰਤਰੀ ਨੇ ਭਰਿਸ਼ਟ ਮੁਲਾਜ਼ਮਾਂ ਨੂੰ ਵੀ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ, ਡਿਸਮਿਸ ਕਰਨ ਲੱਗਿਆਂ ਟਾਈਮ ਨਹੀਂ ਲੱਗਣਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-