ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ – ਅਨੂਪ ਸੈਣੀ

4878561
Total views : 5841032

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਐਸ.ਐਸ.ਪੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਸ: ਲਖਵੀਰ ਸਿੰਘ ਦੀਆਂ ਹਦਾਇਤਾਂ ਉੱਤੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਉਂਦੇ ਡੀ.ਐਸ.ਪੀ. ਸ੍ਰੀ ਅਨੂਪ ਸੈਣੀ ਨੇ ਅੰਮ੍ਰਿਤਸਰ ਇੰਜੀਨਿਅਰਿੰਗ ਕਾਲਜ ਮਾਨਾਂਵਾਲਾਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ  ਅਤੇ ਪੁਲਸ ਲਾਈਨ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਂਦਿਆਂ ਸੱਦਾ ਦਿੱਤਾ ਕਿ  ਭ੍ਰਿਸ਼ਟਾਚਾਰ ਸਬੰਧੀ ਕੋਈ ਵੀ  ਸ਼ਿਕਾਇਤ ਟੋਲ ਫਰੀ ਨੰਬਰ 9501200200 ਉੱਤੇ ਕਰੋ ਅਤੇ ਅਸੀਂ ਉਸ ਉੱਤੇ ਕਾਰਵਾਈ ਕਰਦੇ ਹੋਏ ਤੁਹਾਨੂੰ ਨਿਆਂ ਦਿਵਾਵਾਂਗੇ। ਉਨਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਸਹੁੰ ਚੁਕਾਈ।

ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 9501200200 ਉੱਤੇ ਕਰੋ

ਇਸ ਮੌਕੇ ਉਹਨਾਂ ਨੇ ਕਿਹਾ ਕਿ ਭ੍ਰਿਸਟਾਚਾਰ ਦੇਸ ਦੀ ਆਰਥਿਕਰਾਜਨੀਤਕ ਅਤੇ ਸਮਾਜਿਕ ਤਰੱਕੀ ਵਿੱਚ ਇੱਕ ਵੱਡੀ ਰੁਕਾਵਟ ਹੈ  ਅਤੇ ਇਸ ਦੇ ਖਾਤਮੇ ਲਈ ਸਰਕਾਰਨਾਗਰਿਕਾਂ ਅਤੇ ਨਿੱਜੀ ਖੇਤਰ ਵਰਗੇ ਸਾਰੇ ਹਿੱਸੇਦਾਰਾ ਨੂੰ ਮਿਲਕੇ ਕੰਮ ਕਰਨ ਦੀ ਲੋੜ ਹੈ । ਉਨਾਂ ਕਿਹਾ ਕਿ ਸਾਰੇ ਕਰਮਚਾਰੀ ਨੈਤਿਕ ਕਦਰਾਂ ਕੀਮਤਾ ਨੂੰ ਅਪਨਾਉਣ ਅਤੇ ਸਾਡੇ ਸਾਰੇ ਕਰਮਚਾਰੀ ਕੰਮ ਨਾਲ ਸੰਬੰਧਿਤ ਕਾਨੂੰਨਾਂਨਿਯਮਾਂ ਪ੍ਰਤੀ ਜਾਣੂ ਹੋਣ ਅਤੇ ਹੋਰਨਾਂ ਨੂੰ ਵੀ ਜਾਣੂੰ ਕਰਵਾਉਣ ਤਾਂ ਜੋ ਉਹ ਆਪਣੇ ਫਰਜਾਂ ਨੂੰ ਇਮਾਨਦਾਰੀ ਨਾਲ ਨਿਭਾ ਸਕਣ । ਉਨਾਂ ਪੰਜਾਬ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਵਿਜਲੈਂਸ ਬਿਊਰੋ ਦਾ ਸਹਿਯੋਗ ਦੇਣ ਅਤੇ ਇਸ ਲਈ ਸਾਡੇ ਟੋਲ ਫਰੀ ਨੰਬਰ 9501200200 ਉੱਤੇ ਫੋਨ ਕਰਕੇ ਕਿਸੇ ਵੀ ਭ੍ਰਿਸ਼ਟਾਚਾਰ ਸਬੰਧੀ ਮੁੱਦੇ ਦੀ ਸ਼ਿਕਾਇਤ ਦਰਜ ਕਰਵਾਉਣ। ਉਨਾਂ ਦੱਸਿਆ ਕਿ ਅਸੀਂ ਇਸ ਜਾਗਰੂਕਤਾ ਹਫ਼ਤੇ ਤਹਿਤ ਹਰੇਕ ਵਿਭਾਗ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਕਰਨ ਲਈ ਕੰਮ ਕਰ ਰਹੇ ਹਾਂ ਅਤੇ ਭਵਿੱਖ ਵਿੱਚ ਜੇਕਰ ਇਸ ਸਬੰਧੀ ਕੋਈ ਵੀ ਸ਼ਿਕਾਇਤ ਕਿਸੇ ਵੀ ਵਿਭਾਗ ਵਿੱਚ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News