





Total views : 5948263







Total views : 5948263ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ /ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਕਈ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ । ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਆਪਣੇ ਚੁਣੇ ਅਧਿਕਾਰੀਆਂ ਦੀ ਵਰਤੋਂ ਕਰ ਕੇ ਅਕਾਲੀ ਵਰਕਰਾਂ ’ਤੇ ਝੂਠੇ ਮਾਮਲੇ ਦਰਜ ਕਰਦਿਆਂ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ ਹੈ।
2 ਡੀਐੱਸਪੀ ਤੇ ਐੱਸਐੱਚਓ ਦੀ ਬਦਲੀ ਨੇ ‘ਆਪ’ ਦੀਆਂ ਚੋਣਾਂ ਪ੍ਰਭਾਵਿਤ ਕਰਨ ਦੇ ਮਨਸੂਬਿਆਂ ਦਾ ਕੀਤਾ ਪਰਦਾਫਾਸ਼
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪਾਰਟੀ ਵੱਲੋਂ ਦਿੱਤੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦੇ ਹੋਏ ਹਲਕੇ ਤੋਂ ਦੋ ਡੀਐੱਸਪੀ ਅਤੇ ਇਕ ਐੱਸਐੱਚਓ ਬਦਲ ਦਿੱਤਾ ਹੈ, ਜੋ ‘ਆਪ’ ਉਮੀਦਵਾਰ ਦੇ ਨਜ਼ਦੀਕੀ ਸਨ। ਉਨ੍ਹਾਂ ਨੇ ਤਿੰਨਾਂ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਵੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਧਰਮੀ ਫੌਜੀ ਦੀ ਪਤਨੀ ਪ੍ਰਿੰਸੀਪਲ ਰੰਧਾਵਾ ਦੇ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮ ਵਾਸਤੇ ਬਹੁਤ ਵੱਡੀ ਕੁਰਬਾਨੀ ਦਿੱਤੀ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ ਕਿਸਾਨਾਂ ਲਈ ਮੁਫ਼ਤ ਬਿਜਲੀ ਦਿੱਤੀ ਸੀ ਅਤੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤੇ ਆਟਾ ਦਾਲ ਵਰਗੀਆਂ ਸਮਾਜ ਭਲਾਈ ਸਕੀਮਾਂ ਦਿੱਤੀ ਸਨ। 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨਾਂ ਸਕੀਮਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਕੰਚਨਪ੍ਰੀਤ ਕੌਰ, ਸਿਕੰਦਰ ਸਿੰਘ ਮਲੂਕਾ, ਸੁੱਚਾ ਸਿੰਘ ਲੰਗਾਹ, ਚੇਅਰਮੈਨ ਹਰਵੰਤ ਸਿੰਘ ਝਬਾਲ,ਬਲਦੇਵ ਖਹਿਰਾ,ਬਾਬਾ ਮੇਜਰ ਸਿੰਘ ਸੋਢੀ, ਗੌਰਵ ਵਲਟੋਹਾ, ਜਗਰੂਪ ਸਿੰਘ ਸ਼ਾਹਪੁਰ, ਨਰੇਂਦਰ ਬਾੜਾ, ਪਰਮਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਰਾਣਾ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
