





Total views : 5915074







Total views : 5915074ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20ਵੀਂ ਸਦੀ ਦੇ ਮਹਾਨ ਸਿੱਖ ਆਗੂ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਰਿਵਾਰ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ।
ਉਨ੍ਹਾਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਵੀ ਨਿਤਨੇਮੀ ਅਤ ਉੱਦਮੀ ਸਿੱਖ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-