ਅਟਾਰੀ ਨੇੜੇ ਰਣਗੜ੍ਹ ‘ਚ ਨਸ਼ਾ ਤਸਕਰ ਜੋਬਨਪ੍ਰੀਤ ਸਿੰਘ ਦੀ ਜਾਇਦਾਦ ਉੱਤੇ ਚੱਲਿਆ ਬੁਲਡੋਜ਼ਰ

4878591
Total views : 5841079

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਨੇਸ਼ਟਾ 

ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੱਜ ਜਿਲ੍ਹਾ  ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਬਲਦੇਵ ਸਿੰਘ ਦੀ ਜਾਇਦਾਤ ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਬਾਬਾਵੇਗੀ।

ਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਂਨ ਡੀਪੀਐਸ  ਅਤੇ ਅਸਲਾ ਐਕਟ ਅਧੀਨ ਤਿੰਨ ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ।

ਉਹਨਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਰਣਗੜ੍ਹ ਸਥਿਤ  ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ। ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News