





Total views : 5948240







Total views : 5948240ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ, ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਰੋਡ ਸ਼ੋਅ ਦੌਰਾਨ ਕੀਤਾ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਤਰਨਤਾਰਨ ਪਹੁੰਚੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਬੱਚਿਆਂ ਦੀਆਂ ਸਕੂਲ ਫੀਸਾਂ ਬਚ ਰਹੀਆਂ ਹਨ। 5,000 ਰੁਪਏ ਇਥੋਂ ਬਚ ਰਹੇ ਹਨ। ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਪੰਜਾਬ ਚਲਾਉਣਾ ਸਾਡੀ ਜ਼ਿੰਮੇਵਾਰੀ ਹੈ। ਸਾਨੂੰ ਦੇਖਣਾ ਪੈਂਦਾ ਏ ਕਿ ਕਿਸ ਨੂੰ ਕੀ ਦੇਣਾ ਹੈ। ਅਸੀਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-