ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ ! ਖਾਲਸਾ ਯੂਨੀਵਰਸਿਟੀ ਅਤੇ ਖਾਲਸਾ ਸੰਸਥਾਵਾਂ ਵੱਲੋਂ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ’

4878613
Total views : 5841156

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਪ੍ਰੀਤਮ ਸਿੰਘ 
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਯੂਨੀਵਰਸਿਟੀ ਅਤੇ ਹੋਰ ਆਉਂਦੇ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਖ਼ਾਲਸਾ ਯੂਨੀਵਰਸਿਟੀ ਦੇ 700 ਦੇ ਕਰੀਬ ਅਤੇ ਸਮੂੰਹ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਲਗਭਗ 30 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਨਗਰ ਕੀਰਤਨ’ ਚ ਹਾਜ਼ਰੀ ਭਰ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ।
ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਜਾਰੀ ਸੰਦੇਸ਼ ਰਾਹੀਂ ਅਤੇ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮੂਹ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਫੁਰਮਾਇਆ ਸੀ ਕਿ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇਕ ਥਾਂ ’ਤੇ ਟਿਕ ਕੇ ਕਰਨ ਦੀ ਬਜਾਏ ਪੜ੍ਹਾਅ ਦਰ ਪੜ੍ਹਾਅ ਤੈਅ ਕਰਕੇ ਲੋਕਾਂ ਨੂੰ ਉਪਦੇਸ਼ ਦਿੰਦੇ ਹੋਇਆ ਕਰਨਾ ਉਚਿੱਤ ਹੋਵੇਗਾ। ਜਿਸ ਪਿੱਛੋਂ ਗੁਰੂ ਸਾਹਿਬ ਜੀ ਉਦਾਸੀਆਂ ’ਤੇ ਨਿਕਲ ਪਏ।
’ਵਰਸਿਟੀ ਦੇ 700 ਅਤੇ ਖਾਲਸਾ ਅਦਾਰਿਆਂ ਦੇ 30,000 ਦੇ ਕਰੀਬ ਵਿਦਿਆਰਥੀਆਂ ਨੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ
ਸ: ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਢਾ, ਜਾਤ ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ।ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।
ਇਸ ਨਗਰ ਕੀਰਤਨ ’ਚ ਵਿਦਿਆਰਥੀਆਂ ‘ਕਲਿ ਤਾਰਣਿ ਗੁਰ ਨਾਨਕ ਆਇਆ, ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ, ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਗੁਰਬਾਣੀ ਸ਼ਬਦ ਦਾ ਉਚਾਰਣ ਕਰਦੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਵੱਖ—ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।ਇਸ ਮੌਕੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।
ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ’ਤੇ ਪੁੱਜਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਅਰਦਾਸੀਏ ਭਾਈ ਸਰਵਣ ਸਿੰਘ ਵੱਲੋਂ ਅਰਦਾਸ ਕੀਤੀ ਗਈ, ਬਾਅਦ ’ਚ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੀਤ ਸਕੱਤਰ ਸ: ਜਸਵਿੰਦਰ ਸਿੰਘ ਜੱਸੀ, ਮੁਖੀ ਇਕਬਾਲ ਸਿੰਘ, ਜਸਪਾਲ ਸਿੰਘ ਢੱਡੇ, ਸਤਨਾਮ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਜਤਿੰਦਰਪਾਲ ਸਿੰਘ ਵੱਲੋਂ ਸ: ਛੀਨਾ ਸਮੇਤ ਡਾ: ਮਹਿਲ ਸਿੰਘ, ’ਵਰਸਿਟੀ ਦੇ ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ: ਸੁਰਿੰਦਰ ਕੌਰ, ਡੀਨ ਡਾ: ਆਰ. ਕੇ. ਧਵਨ, ਡੀਨ ਡਾ: ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਜ਼ ਆਦਿ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।
ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਵਿਸ਼ਾਲ ‘ਨਗਰ ਕੀਰਤਨ’
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਦਿਆਰਥੀਆਂ ਨੇ ਪੈਂਡਾ ਤੈਅ ਕਰਦਿਆਂ ਸੇਵਾ ’ਚ ਬਾਖੂਬੀ ਯੋਗਦਾਨ ਪਾਇਆ।ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਕੌਂਸਲ ਦੇ ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸ: ਤਜਿੰਦਰਪਾਲ ਸੰਧੂ, ਸ: ਬਿਕਰਮਜੀਤ ਸਿੰਘ ਵੜੈਚ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਪ੍ਰਿੰ: ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ-ਕਮ-ਪ੍ਰਿੰ: ਡਾ: ਜਸਪਾਲ ਸਿੰਘ, ਪ੍ਰਿੰ: ਡਾ: ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਡਾ. ਲਕਸ਼ਮੀ ਮਲਹੋਤਰਾ, ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰ: ਏ. ਐੱਸ. ਗਿੱਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਨਿਰਮਲਜੀਤ ਕੌਰ ਗਿੱਲ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਪਰਮਜੀਤ ਸਿੰਘ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News