ਤਰਨ ਤਾਰਨ ਜ਼ਿਮਨੀ ਚੋਣ ਲਈ ਚੋਣ ਜਾਬਤਾ ਲਾਗੂ ਹੋਣ ਤੋ ਬਾਅਦ 57 ਕਰੋੜ ਤੋਂ ਵੱਧ ਦੀ ਸ਼ਰਾਬ ਤੇ ਹੋਰ ਸਮਾਨ ਕੀਤਾ ਗਿਆ ਜਬਤ

4947910
Total views : 5948226

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 57 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਜ਼ਬਤੀ ਕੀਤੀ ਹੈ।ਤਫਸੀਲ ਅਨੁਸਾਰ ਹਲਕਾ ਤਰਨ ਤਾਰਨ ਵਿੱਚ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ 3 ਨਵੰਬਰ ਤੱਕ

ਪੰਜਾਬ ਪੁਲਿਸ ਵੱਲੋਂ 32 ਲੱਖ 89 ਹਜ਼ਾਰ 160 ਰੁਪਏ ਦੀ ਕੀਮਤ ਵਾਲੀ 51 ਹਜ਼ਾਰ 429.50 ਲੀਟਰ ਸ਼ਰਾਬ, 56 ਕਰੋੜ 67 ਲੱਖ 10 ਹਜ਼ਾਰ 500 ਰੁਪਏ ਦੀ ਕੀਮਤ ਵਾਲੇ 21 ਹਜ਼ਾਰ 811.10 ਗ੍ਰਾਮ ਨਸ਼ੀਲੇ ਪਦਾਰਥ, 9 ਲੱਖ 73 ਹਜ਼ਾਰ 480 ਰੁਪਏ ਦੀ ਨਕਦੀ ਅਤੇ 37 ਲੱਖ 85 ਹਜ਼ਾਰ 700 ਰੁਪਏ ਦੀ ਕੀਮਤ ਵਾਲੇ ਹੋਰ ਸਮਾਨ ਦੀ ਜ਼ਬਤੀ ਕੀਤੀ ਗਈ ਹੈ।

 11 ਨਵੰਬਰ ਨੂੰ ਹਲਕੇ ਦੇ ਕੁੱਲ 1,92,838 ਵੋਟਰ 222 ਪੋਲਿੰਗ ਸਟੇਸ਼ਨਾਂ ‘ਤੇ ਪਾਉਣਗੇ ਵੋਟਾਂ  

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਹਲਕਾ ਤਰਨ ਤਾਰਨ ਵਿੱਚ 24 ਘੰਟੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਹਨ ਤਾਂ ਜੋ ਗੈਰ-ਕਾਨੂੰਨੀ ਤਸਕਰੀ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਾਮਾਨ (ਫ੍ਰੀ ਬੀਜ਼) ਵੰਡਣ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News