





Total views : 5841451







Total views : 5841451ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਕਪੂਰਥਲਾ/ਬਾਰਡਰ ਨਿਊਜ ਸਰਵਿਸ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਜਾਤੀਵਾਦੀ ਟਿੱਪਣੀਆਂ ਦੇ ਸਬੰਧ ਵਿੱਚ ਰਾਜਾ ਵੜਿੰਗ ਖਿਲਾਫ਼ ਸੀਆਰਪੀਸੀ, 2023 ਦੀ ਧਾਰਾ 353, 196 ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀ ਧਾਰਾ 3(1)(u) ਅਤੇ 3(1)(v) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ
ਸਾਬਕਾ ਕੇਂਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀਆਂ ਲਈ ਕੇਸ ਦਰਜ ਕੀਤਾ ਗਿਆ ਹੈ।ਇਹ ਸ਼ਿਕਾਇਤ ਮਰਹੂਮ ਆਗੂ ਦੇ ਭਤੀਜੇ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵੱਲੋਂ ਦਾਇਰ ਕੀਤੀ ਗਈ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਆਪਣੇ ਮਰਹੂਮ ਪਿਤਾ ਦੀ ਜਾਤ ਅਤੇ ਸਰੀਰਕ ਦਿੱਖ ਦਾ ਹਵਾਲਾ ਦਿੰਦੇ ਹੋਏ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਸੀ।
ਮਰਹੂਮ ਕੇਦਰੀ ਮੰਤਰੀ ਸ: ਬੂਟਾ ਸਿੰਘ ਵਿਰੁੱਧ ਉਨਾਂ ਵਲੋ ਕੀਤੀਆਂ ਜਾਤੀ ਟਿੱਪਣੀਆ ਤੋ ਬਾਅਦ ਭਤੀਜੇ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵੱਲੋਂ ਦਾਇਰ ਕੀਤੀ ਗਈ ਹੈ।
ਕਾਨੂੰਨੀ ਰਾਇ ਲੈਣ ਉਪਰੰਤ ਹੋਈ ਕਾਰਵਾਈ
ਐੱਫਆਈਆਰ ਦਰਜ ਕਰਨ ਤੋਂ ਪਹਿਲਾਂ ਇਹ ਮਾਮਲਾ ਕਪੂਰਥਲਾ ਦੇ ਸੀਨੀਅਰ ਪੁਲੀਸ ਸੁਪਰਡੈਂਟ ਸਾਹਮਣੇ ਰੱਖਿਆ ਗਿਆ ਸੀ, ਜਿਨ੍ਹਾਂ ਨੇ ਡਿਪਟੀ ਜ਼ਿਲ੍ਹਾ ਅਟਾਰਨੀ ਤੋਂ ਕਾਨੂੰਨੀ ਸਮੀਖਿਆ ਦੀ ਮੰਗ ਕੀਤੀ ਸੀ। 3 ਨਵੰਬਰ ਨੂੰ ਇੱਕ ਕਾਨੂੰਨੀ ਰਾਏ ਵਿੱਚ, ਇਸਤਗਾਸਾ ਪੱਖ ਨੇ ਸਲਾਹ ਦਿੱਤੀ ਕਿ ਕਾਨੂੰਨ ਦੇ ਸਬੰਧਤ ਉਪਬੰਧਾਂ ਤਹਿਤ ਪਹਿਲੀ ਨਜ਼ਰੇ ਅਪਰਾਧ ਦਾ ਮਾਮਲਾ ਬਣਦਾ ਹੈ। ਸਿਫਾਰਸ਼ ’ਤੇ ਕਾਰਵਾਈ ਕਰਦੇ ਹੋਏ ਐੱਸਐੱਸਪੀ ਨੇ ਸਾਈਬਰ ਕ੍ਰਾਈਮ ਪੁਲੀਸ ਨੂੰ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ।
ਦੂਜੇ ਪਾਸੇ ਐਸ.ਸੀ ਕਮਿਸ਼ਨ ਪੰਜਾਬ ਨੇ ਵੀ ਤਰਨ ਤਾਰਨ ਜਿਲੇ ਦੇ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਨੂੰ ਕੀਤੀ ਕਾਰਵਾਈ ਬਾਰੇ ਜਾਣੂ ਕਰਾਉਣ ਲਈ ਭਲਕੇ 6 ਨਵੰਬਰ ਲਈ ਸੰਮਨ ਜਾਰੀ ਕੀਤੇ ਹਨ। ਜਿਲੇ ਅੰਦਰ ਵੀ ਇਸ ਸਬੰਧੀ ਕਾਰਵਾਈ ਕੀਤੀ ਤੈਅ ਮੰਨਿਆ ਜਾ ਰਿਹਾ ਹੈ।
120-ਬੀ ਲੱਗੀ ਤਾਂ ਕਾਂਗਰਸੀ ਉਮੀਦਵਾਰ ਸਮੇਤ ਹਾਜਰੀਨ ਵੀ ਜਾ ਸਕਦੈ ਨਾਮਜਦ
ਅਤਿ ਭਰੋਸੇਯੋਗ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਰਾਜ ਐਸ.ਸੀ ਕਮਿਸ਼ਨ ਰਾਜਾ ਵੜਿੰਗ ਵਲੋ ਦਿੱਤੇ ਅਜਿਹੇ ਭਾਸ਼ਨ ‘ਤੇ ਤਾੜੀਆ ਮਾਰਨ ਵਾਲਿਆ ਤੋ ਵੀ ਨਰਾਜ ਹੈ ਤੇ ਸਮਝਿਆ ਜਾ ਰਿਹਾ ਹੈ ਕਿ ਜੇਕਰ ਜਾਂਚ ਦੌਰਾਨ ਧਾਰਾ 120 ਬੀ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਤਰਨ ਤਾਰਨ ਤੋ ਕਾਂਗਰਸੀ ਉਮੀਦਵਾਰ ਬੁਰਜ ਸਮੇਤ ਸਟੇਜ ਤੇ ਹਾਜਰੀਨ ਨੇਤਾਵਾਂ ਨੂੰ ਨਾਮਜਦ ਕੀਤਾ ਜਾ ਸਕਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-