ਤਰਨ ਤਾਰਨ ਤੋ ਅਕਾਲੀ ਉਮੀਦਵਾਰ ਬੀਬੀ ਰੰਧਾਵਾ ਦੀ ਧੀ ਕੰਚਨਪ੍ਰੀਤ ਦੀਆ ਗੱਡੀਆ ਦੀ ਰੇਕੀ ਕਰਨ ਵਾਲਿਆ ਨੂੰ ਅਕਾਲੀ ਵਰਕਰਾਂ ਨੇ ਘੇਰਿਆ

4947925
Total views : 5948249

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ  ਦੀ ਬੇਟੀ ਕੰਚਨਪ੍ਰੀਤ ਕੌਰ ਜੋ ਕਿ ਆਪਣੀ ਮਾਤਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਨ ,ਦੀ ਰੇਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਤੋਂ ਘਬਰਾਈ ਹੋਈ ਹੈ ,ਜਿਸ ਕਰਕੇ ਪੁਲਿਸ ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਬੇਟੀ ਕੰਚਨਪ੍ਰੀਤ ਕੌਰ ਦਾ ਪਿੱਛਾ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਪੁਲੀਸ ਮੁਲਾਜ਼ਮ ਵੱਲੋਂ ਬਿਨ੍ਹਾਂ ਵਰਦੀ ਅਤੇ ਕਾਰ ‘ਤੇ ਜਾਅਲੀ ਨੰਬਰ ਪਲੇਟ ਲਗਾ ਕੇ ਕੰਚਨਪ੍ਰੀਤ ਕੌਰ ਦੀ ਰੇਕੀ ਕੀਤੀ ਜਾ ਰਹੀ ਹੈ। ਇਸ ਦੌਰਾਨ ਰੇਕੀ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਅਕਾਲੀ ਦਲ ਦੇ ਵਰਕਰਾਂ ਨੇ ਫੜਿਆ ਹੈ।

ਜਦੋ ਪੁਲਿਸ ਅਧਿਕਰੀਆਂ ਦੇ ਧਿਆਨ ‘ਚ ਇਹ ਮਾਮਲਾ ਲਿਆਦਾਂ ਗਿਆ ਤਾਂ ਉਨਾ ਨੇ ਰੇਕੀ ਕਰਨ ਵਾਲਿਆ ਨੂੰ ਇੰਟੈਲੀਜੈਂਸ  ਦੇ ਮੁਲਾਜਮ ਦੱਸਿਆ ,ਜੋ ਰੇਕੀ ਕਰ ਰਹੇ ਹਨ। ਅਕਾਲੀ ਦਲ ਦੇ ਵਰਕਰਾਂ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਦੀ ਗੱਡੀ ਦਾ ਨੰਬਰ ਵੀ ਜਾਅਲੀ ਲੱਗਾ ਹੋਇਆ ਅਤੇ ਸ਼ੀਸ਼ਿਆਂ ਉਪਰ ਜਾਲੀ ਵੀ ਲੱਗੀ ਹੋਈ ਅਤੇ ਹੱਥਕੜੀ ਅਤੇ ਪੁਲੀਸ ਵਰਦੀ ਵੀ ਗੱਡੀ ਵਿਚ ਪਾਈ ਗਈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News