ਜਠੌਲ ਵਿਖੇ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਦੀ ਆਲੀਸ਼ਾਨ ਕੋਠੀ ਉੱਤੇ ਚੱਲਿਆ ਬੁਲਡੋਜ਼ਰ

4878624
Total views : 5841203

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

ਭਾਰਤਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡ ਜਠੌਲ ਵਿੱਚਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਸ: ਬੀਰ ਸਿੰਘ ਸਿੰਘ ਪਿੰਡ ਜਠੌਲ ਥਾਣਾ ਘਰਿੰਡਾ ਦੀ ਨਸ਼ਾ ਵੇਚ ਕੇ ਬਣਾਈ ਆਲੀਸ਼ਾਨ ਕੋਠੀ  ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਸ: ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਂਨ ਡੀ ਪੀ ਐਸ  ਅਤੇ  ਹੋਰ ਐਕਟ ਅਧੀਨ 6 ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਨਾਂ ਦੱਸਿਆ ਕਿ ਇਹ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਅਤੇ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਵੱਲੋਂ ਨਸ਼ਾ ਤਸਕਰੀ ਦੀ ਕਾਲੀ ਕਮਾਈ ਨਾਲ ਸਰਕਾਰੀ ਜ਼ਮੀਨ ਤੇ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਵਿਸ਼ਾਲ ਕੋਠੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਹੈ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ।

ਉਹਨਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ ਉੱਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ ਜਿਸ ਉੱਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਜਠੌਲ ਸਥਿਤ  ਜਾਇਦਾਦ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ। ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣਨਹੀਂ ਤਾਂ ਉਹਨਾਂ ਖਿਲਾਫ ਵੀ ਅਜਿਹੀ ਵੱਡੀ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News