





Total views : 5948183







Total views : 5948183ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਤਰਨ ਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਫੋਟੋ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਗਹਿਰਾਉਂਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।ਐਸਸੀ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਦੀ ਧਾਰਾ 10(2)(h) ਦੇ ਤਹਿਤ ਮਾਮਲੇ ਦੀ ਖੁਦ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਰਾਜਨੀਤਿਕ ਲਾਭ ਲਈ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ 9ਵੀਂ ਪਾਤਸ਼ਾਹੀ, ਸ੍ਰੀ ਗੁਰੂ ਤੇਗ ਬਹਾਦਰ ਦੀਆਂ ਤਸਵੀਰਾਂ ਦੀ ਅਪਮਾਨਜਨਕ ਵਰਤੋਂ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਦੇ ਆਧਾਰ ‘ਤੇ ਦੋਵਾਂ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਕਮਿਸ਼ਨ ਦਾ ਇਹ ਦੂਜਾ ਨੋਟਿਸ ਹੈ। ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
