





Total views : 5948183







Total views : 5948183ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ। ਰਵਜੌਤ ਕੌਰ ਗਰੇਵਾਲ ਦੀ ਥਾਂ ‘ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-