





Total views : 5840886







Total views : 5840886ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਵਲੋ ਐਸ.ਐਸ਼.ਪੀ ਤਰਨ ਤਾਰਨ ਡਾ: ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦਾ ਭਰਵਾਂ ਸਵਾਗਤ ਕਰਦਿਆ ਕਿ ਚੋਣ ਕਮਿਸ਼ਨ ਦੀ ਇਸ ਕਾਰਵਾਈ ਨਾਲ ਤਰਨ ਤਾਰਨ ਹਲਕੇ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਕਿਉਕਿ ਐਸ਼.ਐਸ.ਪੀ ਗਰੇਵਾਲ ਆਪਣੇ ਅਹੁਦੇ ਦੀ ਮਰਿਆਦਾ ਭੁੱਲ ਕੇ ਆਪ ਦੇ ਏਜੰਟ ਵਜੋ ਕੰਮ ਕਰ ਰਹੇ ਸਨ। ਉਨ੍ਹਾਂ ਨੇ ਰਵਜੋਤ ਗਰੇਵਾਲ ਖਿਲਾਫ਼ ਜਾਂਚ ਸ਼ੁਰੂ ਕਰਨ ਅਤੇ ਬਰਖਾਸਤਗੀ ਸਮੇਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਕੋਲ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਕਿਹਾ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੁਲਿਸ ਫੋਰਸ ਦੀ ਦੁਰਵਰਤੋਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਕੇਡਰ ਦੇ ਖਿਲਾਫ ਝੂਠੀਆਂ ਅਤੇ ਆਧਾਰਹੀਣ ਐਫਆਈਆਰ ਦਰਜ ਕਰਵਾਉਣ ਲਈ ਕੀਤੀ ਜਾ ਰਹੀ ਹੈ।
ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਸੀ ਕਿ ਅਕਾਲੀ ਦਲ ਦੇ ਆਗੂਆਂ ਤੇ ਕੇਡਰ ਦੇ ਖਿਲਾਫ ਧਾਰਾ 126/169 ਬੀਐਨਐਸ ਤਹਿਤ ਨੋਟਿਸ ਜਾਰੀ ਕੀਤੇ ਜਾ ਰਹੇ ਸਨ ਤਾਂ ਜੋ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਪ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਉਹਨਾਂ ਨੇ ਪਹਿਲਾਂ ਦੋ ਡੀ ਐਸ ਪੀਜ਼ ਜਗਜੀਤ ਸਿੰਘ ਤੇ ਸੁਖਬੀਰ ਸਿੰਘ ਦੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਤਰਨ ਤਾਰਨ ਵਿਚ ਕੀਤੇ ਜਾਣ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਉਹਨਾਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਪੁਲਿਸ ਫੋਰਸ ਦਾ ਮਨੋਬਲ ਵੱਧ ਗਿਆ ਤੇ ਉਹ ਅਕਾਲੀ ਦਲ ਵਰਕਰਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖਿਲਾਫ ਝੂਠੀਆਂ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਬਹੁਤੀਆਂ ਐਫ ਆਈ ਆਰਜ਼ ਵਿਚ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ ਤੇ ਉਹਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਚੋਣ ਪ੍ਰਚਾਰ ਤੋਂ ਦੂਰ ਰਹਿਣ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲਿਸ ਫੋਰਸ ਦੀ ਵਰਤੋਂ ਇਕ ਸਿਆਸੀ ਪਾਰਟੀ ਦੇ ਖਿਲਾਫ ਹਥਿਆਰ ਵਜੋਂ ਕੀਤੀ ਜਾਣੀ ਹੈ ਤਾਂ ਫਿਰ ਆਜ਼ਾਦ ਤੇ ਨਿਰਪੱਖ ਚੋਣਾਂ ਸੰਭਵ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਤਰਨ ਤਾਰਨ ਦੇ ਦੋ ਡੀ ਐਸ ਪੀਜ਼ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਜਾਂ ਫਿਰ ਚੋਣਾਂ ਨਾਲ ਸਬੰਧਤ ਕੰਮਾਂ ਵਿਚ ਉਹਨਾਂ ਦਾ ਦਖਲ ਰੋਕਿਆ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਪ੍ਰਭਾਵਤ ਨਾ ਹੋਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

