





Total views : 5840562







Total views : 5840562ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਵੋਟਾਂ ਪੈਣ ਦਾ ਅਮਲ ਖਤਮ ਹੋਣ ਤੋਂ ਪਹਿਲਾਂ ਮੀਡੀਆ ਵਿੱਚ ਕਿਸੇ ਤਰਾਂ ਦੇ ਓਪੀਨੀਅਨ ਪੋਲ, ਸਰਵੇ ਆਦਿ ਉੱਪਰ ਪੂਰਨ ਪਾਬੰਦੀ
ਤਰਨ ਤਾਰਨ/ਦਇਆ ਸਿੰਘ, ਬੱਬੂ ਬੰਡਾਲਾ
ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ 72 ਘੰੰਟੇ, 48 ਘੰਟੇ ਅਤੇ 24 ਘੰਟੇ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮਿਤੀ 9 ਨਵੰਬਰ ਨੂੰ ਸ਼ਾਮ 5 ਪੰਜ ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਕੋਈ ਵੀ ਚੋਣ ਜਲਸਾ, ਮੀਟਿੰਗ ਆਦਿ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਕੇਵਲ ਡੋਰ ਟੂ ਡੋਰ ਪ੍ਰਚਾਰ ਹੀ ਕਰ ਸਕਦੇ ਹਨ ਅਤੇ ਇਸ ਦੌਰਾਨ ਵੀ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ 10 ਅਤੇ 11 ਨਵੰਬਰ ਦੀਆਂ ਅਖ਼ਬਾਰਾਂ ਵਿੱਚ ਕੋਈ ਵੀ ਚੋਣ ਇਸ਼ਤਿਹਾਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ `ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਸਰਟੀਫਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਤੋਂ ਪ੍ਰੀ-ਸਰਟੀਫਾਈ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪੈਣ ਦਾ ਅਮਲ ਖਤਮ ਹੋਣ ਤੋਂ ਪਹਿਲਾਂ ਮੀਡੀਆ ਵਿੱਚ ਕਿਸੇ ਤਰਾਂ ਦੇ ਓਪੀਨੀਅਨ ਪੋਲ, ਸਰਵੇ ਆਦਿ ਉੱਪਰ ਪੂਰਨ ਪਾਬੰਦੀ ਹੋਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਣ ਵਾਲੀ ਵੋਟਿੰਗ ਦੌਰਾਨ ਨਿਡਰਤਾ ਨਾਲ ਅੱਗੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-