





Total views : 5948181







Total views : 5948181ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੀੜ ਸਾਹਿਬ/ਬੀ.ਐਨ.ਈ ਬਿਊਰੋ
ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਜੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ, ਬੀੜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਅਯੋਜਨ ਕੀਤਾ ਗਿਆ । ਜਿਸ ਵਿਚ ਸਿੱਖ ਪ੍ਰਚਾਰਕ ਭਾਈ ਅਮਰਜੀਤ ਸਿੰਘ ਸੁਰ ਸਿੰਘ ਨੇ ਗੁਰੂ ਜੀ ਦੇ ਜੀਵਨ ਅਤੇ ਸ਼ਹੀਦੀ ਨਾਲ ਸੰਬੰਧਿਤ ਸਮਾਜਿਕ, ਰਾਜਸੀ ਅਤੇ ਧਾਰਮਿਕ ਪਹਿਲੂਆ ਤੋਂ ਵਿਦਿਆਰਥੀਆਂ ਨੂੰ ਜਾਣ ਕਰਵਾਇਆ ।
ਇਸ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਮਨਰੂਪ ਕੌਰ, ਹਮਨਦੀਪ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਹਰਮਨਪ੍ਰੀਤ ਕੌਰ ਨੇ ਵੀ ਗੁਰੂ ਜੀ ਦੀ ਸ਼ਹੀਦੀ ਅਤੇ ਜੀਵਨ ਬਾਰੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਕਰਨਜੀਤ ਸਿੰਘ ਬੇਦੀ,ਪ੍ਰੋ. ਅਮਰਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌqਰ, ਪ੍ਰੋ. ਇੰਦਰਜੀਤ ਸਿੰਘ, ਸੁਪਰਡੰਟ ਤੇਜਿੰਦਰਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-