





Total views : 5915238







Total views : 5915238ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਨਵੀਂ ਦਿੱਲੀ /ਬਾਰਡਰ ਨਿਊਜ ਸਰਵਿਸ
ਕਾਂਗਰਸ ਪਾਰਟੀ ਹਾਈਕਮਾਨ ਨੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਲਈ 9 ਨਵੇਂ ਸਕੱਤਰ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ 5 ਮੌਜੂਦਾ ਸਕੱਤਰਾਂ ਦਾ ਦੂਜੇ ਖੇਤਰਾਂ ਵਿੱਚ ਫੇਰਬਦਲ ਕੀਤਾ ਗਿਆ ਹੈ।
ਇਸ ਸੰਗਠਨਾਤਮਕ ਪੁਨਰਗਠਨਤਹਿਤ, ਵਿਧਾਇਕ ਪਦਮ ਸ਼੍ਰੀ ਪ੍ਰਗਟ ਸਿੰਘ ਨੂੰ ਇੱਕ ਅਹਿਮ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦਾ ਸਕੱਤਰ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਉੱਤਰਾਖੰਡ ਤੋਂ ਕਿਉਂ ਹਟਾਏ ਗਏ?
ਪਰਗਟ ਸਿੰਘ ਇਸ ਤੋਂ ਪਹਿਲਾਂ ਉੱਤਰਾਖੰਡ ਵਿੱਚ ਪਾਰਟੀ ਦੇ ਮਾਮਲਿਆਂ ਦੀ ਦੇਖਰੇਖ ਕਰ ਰਹੇ ਸਨ। ਕਿਉਂਕਿ ਅਜਿਹੀ ਸੰਭਾਵਨਾ ਹੈ ਕਿ ਪੰਜਾਬ ਅਤੇ ਉੱਤਰਾਖੰਡ ਵਿੱਚ ਚੋਣਾਂ ਇੱਕੋ ਸਮੇਂ ਹੋ ਸਕਦੀਆਂ ਹਨ, ਇਸ ਲਈ ਪਾਰਟੀ ਨੇ ਉਨ੍ਹਾਂ ਨੂੰ ਹੁਣ ਜੰਮੂ-ਕਸ਼ਮੀਰ ਦੀ ਜ਼ਿੰਮਮੇਵਾਰੀ ਦਿੱਤੀ ਹੈ।
ਇਸ ਨਵੀਂ ਭੂਮਿਕਾ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ, ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
